ਸੁਰ ਸਿੰਘ, ਬੈਂਕਾ, ਬਲੇਰ ਨੇੜਲੇ ਪਿੰਡਾਂ ’ਚ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਕੀਤੀਆਂ ਤਬਾਹ, ਮੁਆਵਜ਼ੇ ਦੀ ਮੰਗ
Monday, Oct 26, 2026 - 01:35 PM (IST)
ਸੁਰ ਸਿੰਘ (ਗੁਰਪ੍ਰੀਤ)-ਪਿੰਡ ਸੁਰ ਸਿੰਘ ਸਮੇਤ ਨੇੜਲੇ ਇਲਾਕਿਆਂ ਬੈਂਕਾ, ਬਲੇਰ ਅਤੇ ਭਿੱਖੀਵਿੰਡ ਦੇ ਆਸ-ਪਾਸ ਦੇ ਪਿੰਡਾਂ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਖ਼ਾਸ ਕਰਕੇ ਬਾਸਮਤੀ ਦੀ ਫ਼ਸਲ ਗੜਿਆਂ ਦੀ ਮਾਰ ਹੇਠ ਆਉਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਇਸ ਕਾਰਨ ਕਿਸਾਨਾਂ ਦੇ ਚਿਹਰਿਆਂ ''ਤੇ ਚਿੰਤਾ ਦੀਆਂ ਲਕੀਰਾਂ ਦਿਖਾਈ ਦੇ ਰਹੀਆਂ ਹਨ।
ਇਹ ਵੀ ਪੜ੍ਹੋ- ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਕੀਤਾ ਕਤਲ
ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨ ਦੇ ਆਧਾਰ ''ਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਜਾਣਕਾਰੀ ਦਿੰਦਿਆਂ ਪਿੰਡ ਬੈਂਕਾ ਦੇ ਕਿਸਾਨ ਸੁਰਿੰਦਰ ਸਿੰਘ ਬੱਬੂ ਬੈਂਕਾ, ਗੁਰਦਿਤਾਰ ਸਿੰਘ ਸਾਬਕਾ ਸਰਪੰਚ ਬੈਂਕਾ, ਦਿਲਬਾਗ ਸਿੰਘ, ਰਾਜਵਿੰਦਰ ਸਿੰਘ, ਬਗੀਚਾ ਸਿੰਘ, ਗਿਆਨ ਸਿੰਘ, ਸੁਰਜਨ ਸਿੰਘ ਤੇ ਗੁਰਬਿੰਦਰ ਸਿੰਘ ਬੌਬੀ ਨੇ ਦੱਸਿਆ ਕਿ ਭਾਰੀ ਗੜੇਮਾਰੀ ਕਾਰਨ ਉਨ੍ਹਾਂ ਦੀ ਬਾਸਮਤੀ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਨੂੰ ਪਾਲਣ ਲਈ ਦਿਨ-ਰਾਤ ਮਿਹਨਤ ਕੀਤੀ ਅਤੇ ਖੇਤੀ ''ਤੇ ਭਾਰੀ ਖ਼ਰਚਾ ਕੀਤਾ ਪਰ ਕੁਦਰਤ ਦੀ ਮਾਰ ਨੇ ਉਨ੍ਹਾਂ ਦੀਆਂ ਉਮੀਦਾਂ ''ਤੇ ਪਾਣੀ ਫੇਰ ਦਿੱਤਾ ਹੈ। ਕਿਸਾਨਾਂ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ ''ਤੇ ਭਾਰੀ ਸੱਟ ਵੱਜੀ ਹੈ। ਪਹਿਲਾਂ ਹੀ ਖੇਤੀਬਾੜੀ ਦੀਆਂ ਵਧਦੀਆਂ ਲਾਗਤਾਂ ਕਾਰਨ ਕਿਸਾਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਤੇ ਹੁਣ ਗੜੇਮਾਰੀ ਨੇ ਉਨ੍ਹਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ।
ਇਹ ਵੀ ਪੜ੍ਹੋ- ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ
ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਮੁਆਵਜ਼ਾ ਨਾ ਮਿਲਿਆ ਤਾਂ ਕਿਸਾਨਾਂ ਲਈ ਆਪਣੇ ਖੇਤੀਬਾੜੀ ਖ਼ਰਚੇ ਪੂਰੇ ਕਰਨੇ ਵੀ ਮੁਸ਼ਕਲ ਹੋ ਜਾਣਗੇ। ਉਨ੍ਹਾਂ ਸਰਕਾਰ ਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਭੇਜ ਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਤੇ ਬਿਨਾਂ ਦੇਰੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
