ਅੰਮ੍ਰਿਤਸਰ ’ਚ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ
Monday, Jul 21, 2025 - 12:44 PM (IST)

ਅੰਮ੍ਰਿਤਸਰ(ਪੰਕੇਸ)-ਪੰਜਾਬ ’ਚ ਮੌਸਮ ਦਾ ਮਿਜਾਜ਼ ਇਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲਿਆਂ ਵਿੱਚ 20 ਤੋਂ 24 ਜੁਲਾਈ ਤੱਕ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 21 ਅਤੇ 22 ਜੁਲਾਈ ਨੂੰ ਖਾਸ ਤੌਰ ’ਤੇ ਭਾਰੀ ਮੀਂਹ ਲਈ ਯੈਲੋ ਅਲਰਟ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜਾਣਕਾਰੀ ਅਨੁਸਾਰ 20 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ’ਚ ਮੀਂਹ ਪੈ ਸਕਦਾ ਹੈ। 21 ਜੁਲਾਈ ਨੂੰ ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਮੁਹਾਲੀ, ਫਤਹਿਗੜ੍ਹ ਸਾਹਿਬ, ਪਟਿਆਲਾ ਸਮੇਤ 12 ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਥੇ ਹੀ 23 ਜੁਲਾਈ ਨੂੰ ਮੌਸਮ ਆਮ ਰਹਿਣ ਦੀ ਉਮੀਦ ਹੈ ਪਰ 24 ਜੁਲਾਈ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਰਗੇ ਜ਼ਿਲਿਆਂ ’ਚ ਦੁਬਾਰਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਦੋ ਹੋਟਲਾਂ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਤੇ 9 ਵਿਅਕਤੀ ਫੜੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8