ਤੇਜ਼ ਤੂਫਾਨ ਅਤੇ ਬਾਰਿਸ਼ ਨੇ ਕਿਸਾਨਾਂ ਦੇ ਚਿਹਰੇ ''ਤੇ ਲਿਆਂਦੀਆਂ ਪ੍ਰੇਸ਼ਾਨੀ ਦੀਆਂ ਲਕੀਰਾਂ
Sunday, Oct 06, 2024 - 01:49 PM (IST)
ਦੀਨਾਨਗਰ,(ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਇੱਕ ਪਾਸੇ ਸਰਕਾਰਾਂ ਵੱਲੋਂ ਕਿਸਾਨੀ ਵਰਗ ਨਾਲ ਕਈ ਤਰ੍ਹਾਂ ਦੇ ਧੱਕੇ ਕੀਤੇ ਜਾਂਦੇ ਹਨ ਉਥੇ ਹੀ ਕੁਦਰਤੀ ਮਾਰ ਜਦ ਪੈ ਜਾਂਦੀ ਹੈ ਕਿਸਾਨੀ ਵਰਗ ਦਾ ਲੱਕ ਟੁੱਟ ਜਾਂਦਾ ਹੈ। ਇਸ ਤਰ੍ਹਾਂ ਹੀ ਬੀਤੀ ਰਾਤ ਪੱਕੀ ਝੋਨੇ ਦੀ ਫਸਲ 'ਤੇ ਤੇਜ਼ ਤੂਫਾਨ ਅਤੇ ਬਾਰਿਸ਼ ਕਹਿਰ ਨੇ ਕਿਸਾਨਾਂ ਦੇ ਚਿਹਰਿਆਂ ਤੇ ਇਕ ਵਾਰ ਮੁੜ ਪ੍ਰੇਸ਼ਾਨੀ ਦੀਆਂ ਲਕੀਰਾਂ ਖਿੱਚ ਦਿੱਤੀਆਂ ਹਨ, ਕਿਉਂਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਝੋਨੇ ਦੀ ਕਟਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਜਾਣਾ ਸੀ ਪਰ ਇਸ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਇਸੇ ਤਰ੍ਹਾਂ ਹੀ ਬਾਸਮਤੀ ਦੀ ਖੜੀ ਫਸਲ ਵੀ ਸਾਰੀ ਜ਼ਮੀਨ 'ਤੇ ਵਿਸ਼ ਗਈ 'ਤੇ ਝਾੜ ਵਿੱਚ ਕਾਫੀ ਵੱਡਾ ਫਰਕ ਵੇਖਣ ਨੂੰ ਮਿਲ ਸਕਦਾ ਹੈ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਇਸ ਕੁਦਰਤੀ ਮਾਰ ਨਾਲ ਕਿਸਾਨ ਨੂੰ ਹੋਰ ਆਰਥਿਕ ਬੋਝ ਹੇਠਾਂ ਆਉਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8