ਅੰਮ੍ਰਿਤਸਰ ''ਚ ਹੈਰੀਟੇਜ ਸਟਰੀਟ ਪ੍ਰੀ-ਵੈਡਿੰਗ ਸ਼ੂਟ ਲਈ ਬਣੀ ਹੌਟਸਪੌਟ

Sunday, Jan 28, 2024 - 02:44 PM (IST)

ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਪ੍ਰੀ-ਵੈਡਿੰਗ ਫੋਟੋਸ਼ੂਟ ਲਈ ਹਾਟਸਪੌਟ ਬਣ ਗਈ ਹੈ। ਨਵੇਂ ਜੋੜੇ ਜੋ ਵਿਆਹ ਦੇ ਬੰਧਨ 'ਚ ਬੱਝਣ ਵਾਲੇ ਹਨ, ਇਸ ਇਤਿਹਾਸਕ ਖ਼ੇਤਰ 'ਚ ਹਰ ਰੋਜ਼ ਇੱਕ ਫੋਟੋਗ੍ਰਾਫ਼ਰ ਨਾਲ ਦੇਖੇ ਜਾ ਰਹੇ ਹਨ। ਸ਼ਰਧਾਲੂਆਂ ਦੀ ਭੀੜ ਤੋਂ ਬਚਣ ਲਈ ਸ਼ੂਟਿੰਗ ਆਮ ਤੌਰ 'ਤੇ ਸਵੇਰੇ ਤੜਕੇ ਕੀਤੀ ਜਾਂਦੀ ਹੈ। ਇਕ ਫੋਟੋਗ੍ਰਾਫਰ ਦਾ ਕਹਿਣਾ ਹੈ ਕਿ ਜ਼ਿਆਦਾਤਰ ਜੋੜੇ ਇਸ ਲੋਕੇਸ਼ਨ 'ਤੇ ਪ੍ਰੀ-ਵੈਡਿੰਗ ਸ਼ੂਟ ਕਰਨ ਲਈ ਜ਼ੋਰ ਦਿੰਦੇ ਹਨ, ਜਦੋਂ ਕਿ ਕਈ ਵਾਰ ਫੋਟੋਗ੍ਰਾਫਰ ਉਨ੍ਹਾਂ ਨੂੰ ਇੱਥੇ ਲੈ ਕੇ ਆਉਂਦੇ ਹਨ ਅਤੇ ਭੀੜ ਤੋਂ ਬਚਣ ਲਈ ਸਵੇਰੇ ਸ਼ੂਟ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਵਧੀਕ ਸੈਸ਼ਨ ਜੱਜ ’ਤੇ ਹਮਲਾ, ਡਟ ਕੇ ਮੁਕਾਬਲਾ ਕਰਨ ’ਤੇ ਮੁਲਜ਼ਮ ਹੋਇਆ ਫ਼ਰਾਰ

ਸੂਤਰਾਂ ਮੁਤਾਬਕ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਸਰਕਾਰ ਦੌਰਾਨ 2016 'ਚ ਇਸ ਸੜਕ ਨੂੰ ਹੈਰੀਟੇਜ ਸਟਰੀਟ ਵਜੋਂ ਮੁੜ ਵਿਕਸਤ ਕੀਤਾ ਗਿਆ ਸੀ। ਵਿਕਸਤ ਕਰਨ ਦੇ ਨਾਲ-ਨਾਲ ਇਸਦੇ ਨਾਲ ਲੱਗਦੀਆਂ ਇਮਾਰਤਾਂ ਨੂੰ ਵੀ ਸੁੰਦਰ ਅਤੇ ਮੁੜ ਡਿਜ਼ਾਈਨ ਕੀਤਾ ਗਿਆ ਸੀ। ਇਸ ਦੇ ਕੰਢੇ 'ਤੇ ਰਾਸ਼ਟਰੀ ਇਤਿਹਾਸਕ ਸਮਾਰਕ ਜਲ੍ਹਿਆਂਵਾਲਾ ਬਾਗ ਵੀ ਸਥਿਤ ਹੈ।

ਇਹ ਵੀ ਪੜ੍ਹੋ : ਛੋਟੇ ਹਾਥੀ ਅਤੇ ਟਰੱਕ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖ਼ਮੀ

ਸੂਤਰਾਂ ਮੁਤਾਬਕ ਇੱਕ ਕਾਰਕੁਨ ਮਨਮੋਹਨ ਸਿੰਘ ਨੇ ਮੰਗ ਕੀਤੀ ਕਿ ਸਿਵਲ ਅਤੇ ਪੁਲਸ ਪ੍ਰਸ਼ਾਸਨ ਐੱਸਜੀਪੀਸੀ ਦੇ ਨਾਲ ਇਨ੍ਹਾਂ ਪ੍ਰੀ-ਵੈਡਿੰਗ ਫੋਟੋਸ਼ੂਟ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਇਹ ਮਾਮਲਾ ਅਧਿਕਾਰੀਆਂ ਕੋਲ ਉਠਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ। ਇਹ ਗੁਰੂ ਰਾਮਦਾਸ ਜੀ ਦੁਆਰਾ ਸਥਾਪਿਤ ਇੱਕ ਪਵਿੱਤਰ ਸਥਾਨ ਅਤੇ ਅਧਿਆਤਮਿਕਤਾ ਦਾ ਕੇਂਦਰ ਹੈ। ਸੰਗਤਾਂ ਇਸ ਅਸਥਾਨ 'ਤੇ ਸ਼ਰਧਾ ਨਾਲ ਆਉਂਦੀਆਂ ਹਨ। ਪ੍ਰਸ਼ਾਸਨ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਵਰਤਾਰੇ ਨੂੰ ਬੰਦ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕਾਰ ਤੇ ਬੱਸ ਦੀ ਟੱਕਰ ’ਚ ਨੌਜਵਾਨ ਦੀ ਮੌਤ, 2 ਬੱਚੇ ਗੰਭੀਰ ਜ਼ਖ਼ਮੀ

ਸੂਤਰਾਂ ਅਨੁਸਾਰ ਕੋਤਵਾਲੀ ਥਾਣੇ ਦੇ ਇੰਚਾਰਜ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਮਾਮਲਾ ਪੁਲਸ ਦੇ ਧਿਆਨ 'ਚ ਹੈ। ਅਸੀਂ ਅਕਸਰ ਇਨ੍ਹਾਂ ਲੋਕਾਂ ਨੂੰ ਸੜਕ ਤੋਂ ਬਾਹਰ ਲੈ ਜਾਂਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਫੋਟੋਗ੍ਰਾਫ਼ਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਹੈ ਕਿਉਂਕਿ ਇਸ ਨਾਲ ਇਲਾਕੇ ਦਾ ਧਾਰਮਿਕ ਅਤੇ ਅਧਿਆਤਮਕ ਮਾਹੌਲ ਖ਼ਰਾਬ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News