ਬੱਚਿਆਂ ਦੀ ਲੜਾਈ ਨੂੰ ਲੈ ਕੇ ਹੀਰੋ ਏਜੰਸੀ ਦੇ ਮਾਲਕ ’ਤੇ ਕਾਤਲਾਨਾ ਹਮਲਾ

Friday, Sep 19, 2025 - 10:52 AM (IST)

ਬੱਚਿਆਂ ਦੀ ਲੜਾਈ ਨੂੰ ਲੈ ਕੇ ਹੀਰੋ ਏਜੰਸੀ ਦੇ ਮਾਲਕ ’ਤੇ ਕਾਤਲਾਨਾ ਹਮਲਾ

ਤਰਨਤਾਰਨ (ਰਾਜੂ)- ਅੰਮ੍ਰਿਤਸਰ ਰੋਡ ’ਤੇ ਮਹਿੰਦਰਾ ਇਨਕਲੇਵ ਦੇ ਬਾਹਰ ਬੱਚਿਆਂ ਦੀ ਲੜਾਈ ਨੂੰ ਲੈ ਕੇ ਹੀਰੋ ਏਜੰਸੀ ਦੇ ਮਾਲਕ ’ਤੇ ਕਾਤਲਾਨਾ ਹਮਲ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਹੀਰੋ ਏਜੰਸੀ ਦੇ ਮਾਲਕ ਹਰਪ੍ਰੀਤ ਸਿੰਘ ਨੂੰ ਉਸਦੇ ਮੁੰਡੇ ਨੇ ਫੋਨ ਕੀਤਾ ਕਿ ਉਸ ਦੇ ਕਿਸੇ ਦੋਸਤ ਨੇ ਉਸ ’ਤੇ ਹਮਲਾ ਕਰ ਦਿੱਤਾ ਹੈ ਤਾਂ ਤੁਰੰਤ ਹਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਝਗੜੇ ਵਾਲੀ ਥਾਂ ’ਤੇ ਪੁੱਜਾ, ਜਿੱਥੇ 25-30 ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਵੀ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ-ਕਲਯੁੱਗੀ ਮਾਂ ਦਾ ਖੌਫ਼ਨਾਕ ਕਾਰਾ, ਸਰਕਾਰੀ ਹਸਪਤਾਲ ’ਚ ਧੀ ਨੂੰ...

ਇਸ ਦੌਰਾਨ ਹਰਪ੍ਰੀਤ ਸਿੰਘ ਦੀਆਂ ਦੋਵੇਂ ਬਾਵਾਂ ਅਤੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਾਇਆ ਗਿਆ। ਸਮਾਚਾਰ ਲਿਖੇ ਜਾਣ ਤੱਕ ਜ਼ਖਮੀਆਂ ਦਾ ਇਲਾਜ ਜਾਰੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਗੁਰਚਰਨ ਸਿੰਘ ਨੇ ਸਣੇ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News