ਪੁਲਸ ਨੇ ਹੈਰੋਇਨ ਪੀਂਦੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

07/17/2018 7:53:17 PM

ਅੰਮ੍ਰਿਤਸਰ,(ਸੰਜੀਵ)— ਥਾਣਾ ਸਦਰ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਕਾਰ 'ਚ ਬੈਠ ਕੇ ਹੈਰੋਇਨ ਪੀ ਰਹੇ 2 ਨੌਜਵਾਨਾਂ ਨੂੰ ਅੱਜ ਗ੍ਰਿਫਤਾਰ ਕੀਤਾ। ਜਿਨ੍ਹਾਂ 'ਚ ਰਣਬੀਰ ਸਿੰਘ ਵਾਸੀ ਰਣਜੀਤ ਨਗਰ ਅਤੇ ਅਮਨਪ੍ਰੀਤ ਸਿੰਘ ਵਾਸੀ ਜੀਤੋ ਸਰਜਾ ਸ਼ਾਮਲ ਹਨ। ਪੁਲਸ ਨੇ ਉਕਤ ਦੋਸ਼ੀਆਂ ਦੇ ਕਬਜ਼ੇ 'ਚੋਂ ਹੈਰੋਇਨ ਲੱਗਿਆ ਸਿਲਵਰ ਪੇਪਰ, 10 ਦਾ ਨੋਟ ਤੇ ਲਾਈਟਰ ਬਰਾਮਦ ਕੀਤਾ ਹੈ। ਏ. ਅੱੈਸ. ਆਈ. ਮਹਿੰਦਰ ਸਿੰਘ ਦੀ ਸ਼ਿਕਾਇਤ 'ਤੇ ਉਕਤ ਦੋਵੇਂ ਦੋਸ਼ੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।  


Related News