ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 4 ਕਾਬੂ

02/11/2020 5:50:19 PM

ਬਟਾਲਾ (ਬੇਰੀ): ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ. ਐੱਸ. ਆਈ. ਜਸਬੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਟੀਫਨ ਮਸੀਹ ਪੁੱਤਰ ਆਰਿਫ ਮਸੀਹ ਵਾਸੀ ਲੇਬਰ ਕਾਲੋਨੀ ਨੂੰ 38 ਨਸ਼ੇ ਵਾਲੀਆਂ ਗੋਲੀਆਂ ਅਤੇ ਨਵਦੀਪ ਸਿੰਘ ਪੁੱਤਰ ਜੋਗਿੰਦਰਪਾਲ ਸਿੰਘ ਵਾਸੀ ਲੇਬਰ ਕਾਲੋਨੀ ਬਟਾਲਾ ਨੂੰ 44 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਵਲ ਲਾਈਨ 'ਚ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਕੰਵਲਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਪੁਲ ਡਰੇਨ ਝਾੜੀਆਂਵਾਲ ਤੋਂ ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗੁਰੂ ਅਮਰਦਾਸ ਐਵੀਨਿਊ ਅੰਮ੍ਰਿਤਸਰ ਨੂੰ ਇਕ ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਉਸ ਦੇ ਵਿਰੁੱਧ ਥਾਣਾ ਸਿਵਲ ਲਾਈਨ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।

ਥਾਣਾ ਸਿਟੀ ਦੇ ਅਧੀਨ ਆਉਂਦੀ ਪੁਲਸ ਚੌਕੀ ਬੱਸ ਸਟੈਂਟ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਚਾਂਦ ਮਸੀਹ ਪੁੱਤਰ ਰੋਬਿਨ ਮਸੀਹ ਵਾਸੀ ਸ਼ਾਹਬਾਦ ਹਾਲ ਫੱਜੂਪੁਰਾ ਨੂੰ 135 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਹੈ।


Shyna

Content Editor

Related News