ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ ਵਿਅਕਤੀ ਗ੍ਰਿਫਤਾਰ
Thursday, Feb 27, 2025 - 01:56 PM (IST)

ਗੁਰਦਾਸਪੁਰ (ਹਰਮਨ) : ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਅਤੇ ਇਕ ਕੰਪਿਊਟਰ ਕੰਡੇ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਰਾਜਪੁਰਾ ਸ਼ਮਸਾਨਘਾਟ ਦੇ ਨਜ਼ਦੀਕ ਮੌਜੂਦ ਸੀ ਕਿ ਰਿੰਕੂ ਵਾਸੀ ਜੋੜਾ ਛੱਤਰਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਜਿਸ ’ਤੇ ਥਾਣਾ ਸਦਰ ਗੁਰਦਾਸਪੁਰ ਵਿਖੇ ਇਤਲਾਹ ਦਿੱਤੀ।
ਇਸ ’ਤੇ ਤਫਤੀਸ਼ੀ ਅਫਸਰ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਕੋਲੋਂ ਬਰਾਮਦ ਮੋਮੀ ਲਿਫਾਫੇ ਨੂੰ ਚੈਕ ਕੀਤਾ ਤਾਂ ਉਸ ਵਿਚੋਂ 10 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਪਿਊਟਰ ਕੰਡਾ ਬਰਾਮਦ ਹੋਇਆ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।