ਹੈਰੋਇਨ ਤੇ ਡਰੱਗ ਮਨੀ ਸਮੇਤ 3 ਕਾਬੂ
Monday, Jul 28, 2025 - 12:21 PM (IST)

ਗੁਰਦਾਸਪੁਰ (ਹਰਮਨ, ਵਿਨੋਦ)- ਗੁਰਦਾਸਪੁਰ ਦੀ ਪੁਲਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 11.500 ਗ੍ਰਾਮ ਹੈਰੋਇਨ, 2500 ਰੁਪਏ ਡਰੱਗ ਮਨੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਗੁਰਦਾਸਪੁਰ ਨੇ ਦੱਸਿਆ ਕਿ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਾਰਵਾਈ ਕਰਦੇ ਹੋਏ ਅਮੀਨਿਸ਼ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ 05 ਗ੍ਰਾਮ 500 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਕਲਾਨੌਰ ਵਿਖੇ ਗੁਰਵਿੰਦਰ ਸਿੰਘ ਅਤੇ ਧੀਰਾ ਸਿੰਘ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 06 ਗ੍ਰਾਮ ਹੈਰੋਇਨ ਅਤੇ 2500/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਐੱਸ. ਐੱਸ. ਪੀ. ਨੇ ਜ਼ਿਲੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਗੈਰ-ਕਾਨੂੰਨੀ/ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।਼
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8