ਹੈਰੋਇਨ, ਡਰੱਗ ਮਨੀ ਅਤੇ 33750 ਐੱਮ. ਐੱਲ. ਸ਼ਰਾਬ ਸਮੇਤ 4 ਕਾਬੂ

Monday, Apr 14, 2025 - 06:25 PM (IST)

ਹੈਰੋਇਨ, ਡਰੱਗ ਮਨੀ ਅਤੇ 33750 ਐੱਮ. ਐੱਲ. ਸ਼ਰਾਬ ਸਮੇਤ 4 ਕਾਬੂ

ਗੁਰਦਾਸਪੁਰ (ਹਰਮਨ, ਵਿਨੋਦ)-ਗੁਰਦਾਸਪੁਰ ਪੁਲਸ ਨੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 12 ਗ੍ਰਾਮ 97 ਮਿਲੀਗ੍ਰਾਮ ਹੈਰੋਇਨ, 1000 ਡਰੱਗ ਮਨੀ ਅਤੇ 33750 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਦੀਨਾਨਗਰ ਪੁਲਸ ਵੱਲੋਂ ਪ੍ਰਵੀਨ ਰੋਹਿਤ ਪੁੱਤਰ ਹਰਬੰਸ ਲਾਲ ਵਾਸੀ ਪਨਿਆੜ ਨੂੰ 06 ਗ੍ਰਾਮ 97 ਮਿਲੀਗ੍ਰਾਮ ਹੈਰੋਇਨ ਅਤੇ 1000 ਰੁਪਏ ਡਰੱਗ ਮਨੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ-  ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ

ਇਸ ਤੋਂ ਇਲਾਵਾ ਪਨਿਆੜ ਵਿਖੇ ਰੇਡ ਦੌਰਾਨ ਰੀਨਾ ਵਾਸੀ ਪਨਿਆੜ ਨੂੰ 22,500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ, ਜਿਸ ਦੇ ਖਿਲਾਫ ਜੁਰਮ 61-1-14 ਆਬਕਾਰੀ ਐਕਟ ਥਾਣਾ ਦੀਨਾਨਗਰ ਮਾਮਲਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਧਾਰੀਵਾਲ ਵਿਖੇ ਬਾਈਪਾਸ ਨਜ਼ਦੀਕ ਸੌਰਵ ਸ਼ਰਮਾ ਸ਼ਿਬੂ ਵਾਸੀ ਪੁਰਾਣਾ ਧਾਰੀਵਾਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਇਸ ਦੌਰਾਨ ਤਲਾਸ਼ੀ ਕਰਨ ’ਤੇ ਉਸ ਪਾਸੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ

ਇਸ ਤੋਂ ਇਲਾਵਾ ਰਜਨੀ ਵਾਸੀ ਮੁਗਲਾਨੀ ਪਾਸੋਂ 11250 ਐਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਜਿਸ ’ਤੇ ਥਾਣਾ ਦੋਰਾਂਗਲਾ ਵਿਖੇ ਪਰਚਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੇ ਦੱਸਿਆ ਉਕਤ ਚਾਰਾਂ ਦੋਸ਼ੀਆਂ ਖਿਲਾਫ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News