29.52 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਕਾਰ ਬਰਾਮਦ, 2 ਔਰਤਾਂ ਸਮੇਤ 3 ਗ੍ਰਿਫ਼ਤਾਰ
Thursday, Apr 09, 2026 - 01:52 PM (IST)
ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)-ਥਾਣਾ ਰੰਗੜ ਨੰਗਲ ਦੀ ਪੁਲਸ ਨੇ 29.52 ਗ੍ਰਾਮ ਹੈਰੋਇਨ, ਡਰੱਗ ਮਨੀ ਅਤੇ ਕਾਰ ਸਮੇਤ 2 ਔਰਤਾਂ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਦੇ ਨਿਰਦੇਸ਼ਾਂ ਤਹਿਤ ਏ. ਐੱਸ. ਆਈ. ਸੰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਵਾਂ ਵੈਰੋਨੰਗਲ ਤੋਂ ਕਾਰ ਸਵਾਰ ਵਿਅਕਤੀ ਅਤੇ ਇਕ ਔਰਤ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 29.52 ਗ੍ਰਾਮ ਹੈਰੋਇਨ ਅਤੇ 2 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਮਲਕੀਤ ਸਿੰਘ ਵਾਸੀ ਮਹਿਸਮਪੁਰ ਖੁਰਦ ਅਤੇ ਕੰਵਲਜੀਤ ਕੌਰ ਵਾਸੀ ਬੁਲਾਰਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀਆਂ ਤੋਂ ਪੁੱਛਗਿੱਛ ਦੇ ਦੌਰਾਨ ਇਕ ਹੋਰ ਔਰਤ ਗੁਰਜੀਤ ਕੌਰ ਵਾਸੀ ਜੋਧੇ ਨੂੰ ਵੀ ਕਾਬੂ ਕੀਤਾ ਹੈ। ਪੁਲਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਪਾਸੋਂ ਹੋਰ ਖੁਲਾਸੇ ਹੋ ਸਕਣ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਇਕ ਹੋਰ ਧਾਰਾ ਕੀਤੀ ਗਈ ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
