ਹੈਰੋਇਨ, ਨਸ਼ੀਲੀਆਂ ਗੋਲੀਆਂ, ਭਾਰਤੀ ਕਰੰਸੀ ਤੇ ਮੋਬਾਈਲ ਬਰਾਮਦ, 3 ਗ੍ਰਿਫ਼ਤਾਰ

Saturday, Jul 20, 2024 - 01:06 PM (IST)

ਬਟਾਲਾ (ਸਾਹਿਲ)-ਪੁਲਸ ਵੱਲੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਭਾਰਤੀ ਕਰੰਸੀ, ਮੋਬਾਈਲ ਬਰਾਮਦ ਕਰਦਿਆਂ 3 ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ 4 ਵਿਰੁੱਧ ਕੇਸ ਦਰਜ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਆਈ. ਗੁਰਮੇਜ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਫਤਹਿ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭਾਗੋਵਾਲ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। 

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਥਾਣਾ ਘੁਮਾਣ ਦੇ ਏ. ਐੱਸ. ਆਈ. ਸਰਵਣ ਸਿੰਘ ਨੇ ਪੁਲਸ ਪਾਰਟੀ ਸਮੇਤ ਸਿਫਟਿੰਗ ਨਾਕਾਬੰਦੀ ਦੌਰਾਨ ਪਿੰਡ ਦਈਆ ਕਿ ਰੋਡ ਤੋਂ ਆਲਟੋ ਕਾਰ ਜੋ ਬਟਾਲਾ ਸਾਈਡ ਤੋਂ ਵਾਇਆ ਧੀਰਾ ਦਈਆ ਪਿੰਡ ਐਨੋਕੋਟ ਨੂੰ ਜਾ ਰਹੀ ਸੀ, ਨੂੰ ਰੋਕ ਕੇ ਕਾਰ ਸਵਾਰ ਕੁਲਦੀਪ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਭੋਮਾ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 2 ਗ੍ਰਾਮ ਹੈਰੋਇਨ, 30 ਨਸ਼ੀਲੀਆਂ ਗੋਲੀਆਂ, 800 ਰੁਪਏ ਦੀ ਭਾਰਤੀ ਕਰੰਸੀ ਤੇ ਇਕ ਮੋਬਾਈਲ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਘੁਮਾਣ ਵਿਚ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਇਸੇ ਤਰ੍ਹਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਐੱਚ. ਓ. ਕੁਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲਸ ਡਰੇਨ ਕਾਲੋਨੀ ਕੋਟਲੀ ਸੂਰਤ ਮੱਲ੍ਹੀ ਨੇੜਿਓਂ ਅਮਰਜੀਤ ਮਸੀਹ ਉਰਫ ਜੱਗਾ ਮਸੀਹ ਪੁੱਤਰ ਕਿਸਮ ਮਸੀਹ ਵਾਸੀ ਧਿਆਨਪੁਰ ਨੂੰ 12.68 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਕਰਨ ’ਤੇ ਉਕਤ ਵਿਅਕਤੀ ਨੇ ਮੰਨਿਆ ਕਿ ਉਸ ਨੇ ਇਹ ਹੈਰੋਇਨ ਲੱਲਾ ਪੁੱਤਰ ਬਲਦੇਵ ਵਾਸੀ ਪਿੰਡ ਸੰਗਤੂਵਾਲ ਕੋਲੋਂ ਲਿਆਂਦੀ ਹੈ। ਐੱਸ. ਐੱਚ. ਓ. ਮੁਤਾਬਕ ਉਕਤ ਦੋਵਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਚ ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਚਲਾਈ ਮੁਹਿੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News