ਅੱਧਾ ਕਿਲੋ ਤੋਂ ਵੱਧ ਹੈਰੋਇਨ ਅਤੇ ਭਾਰਤੀ ਕਰੰਸੀ ਸਮੇਤ ਬੁਲਟਮੋਟਰਸਾਈਕਲ ਸਵਾਰ 2 ਨੌਜਵਾਨ ਗ੍ਰਿਫ਼ਤਾਰ

08/14/2022 2:40:14 PM

ਬਟਾਲਾ (ਸਾਹਿਲ) - ਅੱਧਾ ਕਿਲੋ ਤੋਂ ਵੱਧ ਹੈਰੋਇਨ ਅਤੇ ਭਾਰਤੀ ਕਰੰਸੀ ਸਮੇਤ ਬੁਲਟਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੇ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਜਲੰਧਰ ਰੋਡ ’ਤੇ ਕੀਤੀ ਨਾਕਾਬੰਦੀ ਦੌਰਾਨ ਬੁਲਟ ਮੋਟਰਸਾਈਕਲ ਨੰ.ਪੀ.ਬੀ.18ਐਕਸ.1954 ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਗਗਨਦੀਪ ਪੱਤਰ ਅਸ਼ੋਕ ਕੁਮਾਰ ਵਾਸੀ ਗਾਂਧੀ ਕੈਂਪ ਅਤੇ ਸੰਨੀ ਮਸੀਹ ਪੁੱਤਰ ਲੱਖਾ ਮਸੀਹ ਵਾਸੀ ਧਿਆਨਪੁਰ ਨੂੰ ਕਾਬੂ ਕੀਤਾ।

ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼

ਪੁਲਸ ਨੇ ਨੌਜਵਾਨ ਗਗਨਦੀਪ ਕੋਲੋਂ 260 ਗ੍ਰਾਮ ਹੈਰੋਇਨ ਤੇ 40 ਹਜ਼ਾਰ ਰੁਪਏ ਭਾਰਤੀ ਕਰੰਸੀ ਅਤੇ ਸੰਨੀ ਮਸੀਹ ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਏ.ਐੱਸ.ਆਈ ਨੇ ਅੱਗੇ ਦੱਸਿਆ ਕਿ ਉਕਤ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਨ੍ਹਾਂ ਵਿਰੁੱਧ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਦਿੱਤਾ ਹੈ ਅਤੇ ਬੁਲਟ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।


rajwinder kaur

Content Editor

Related News