ਵੱਖ-ਵੱਖ ਥਾਵਾਂ ਤੋਂ ਹੈਰੋਇਨ, ਸ਼ਰਾਬ ਤੇ ਲਾਹਣ ਬਰਾਮਦ, 5 ਗ੍ਰਿਫ਼ਤਾਰ
Monday, Sep 29, 2025 - 02:41 PM (IST)

ਤਰਨਤਾਰਨ (ਰਾਜੂ)- ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਦਕਿ ਦੋ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ’ਚ ਅੰਮ੍ਰਿਤਸਰ ਫਿਰ ਨੰਬਰ ਵਨ, 22 ਕਿਸਾਨਾਂ ਦੀ ਜ਼ਮੀਨਾਂ 'ਤੇ...
ਇਸ ਸਬੰਧੀ ਐੱਸ. ਪੀ. (ਡੀ.) ਰਿਪੁਤਾਪਨ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਦੀ ਪੁਲਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿੰਨ੍ਹਾਂ ਦੀ ਤਲਾਸ਼ੀ ਲੈਣ ’ਤੇ 21 ਗ੍ਰਾਮ ਹੈਰੋਇਨ, 500 ਰੁਪਏ ਨਕਦ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਗੁਰਦਿੱਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਦਦੇਹਰ ਸਾਹਿਬ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੌਧਰੀਵਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਇਸੇ ਤਰ੍ਹਾਂ ਥਾਣਾ ਖੇਮਕਰਨ ਦੀ ਪੁਲਸ ਨੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਸੁਰਜੀਤ ਸਿੰਘ ਵਾਸੀ ਖੇਮਕਰਨ ਨੂੰ 7 ਗ੍ਰਾਮ 83 ਮਿਲੀਗ੍ਰਾਮ ਹੈਰੋਇਨ ਅਤੇ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਸੁਰਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੂੰ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚ ਮਚਿਆ ਹੜਕੰਪ, ਜਿਊਂਦਾ ਮੁੰਡਾ ਬੈਰਕ 'ਚ, ਪਰਿਵਾਰ ਨੇ ਕਿਸੇ ਹੋਰ ਦੀ ਲਾਸ਼ ਦਾ ਕਰ'ਤਾ ਸਸਕਾਰ
ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਸ ਨੇ ਜਗਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮਾੜੀਮੇਘਾ ਨੂੰ 18750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਜਦਕਿ ਥਾਣਾ ਝਬਾਲ ਦੀ ਪੁਲਸ ਨੇ ਗੁਰਭਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਠੱਠਗੜ੍ਹ ਦੇ ਘਰ ਵਿਚੋਂ 800 ਲੀਟਰ ਲਾਹਣ ਅਤੇ ਥਾਣਾ ਵੈਰੋਂਵਾਲ ਦੀ ਪੁਲਸ ਨੇ ਰਾਜਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗਗੜੇਵਾਲ ਦੇ ਘਰ ਵਿਚੋਂ 60 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਵਿਰੁੱਧ ਸਬੰਧਤ ਥਾਣਿਆਂ ’ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8