ਨਸ਼ੇ ਖ਼ਿਲਾਫ਼ ਪੁਲਸ ਦਾ ਐਕਸ਼ਨ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ

Monday, Jun 24, 2024 - 05:51 PM (IST)

ਨਸ਼ੇ ਖ਼ਿਲਾਫ਼ ਪੁਲਸ ਦਾ ਐਕਸ਼ਨ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ

ਬਟਾਲਾ (ਬੇਰੀ, ਬਲਜੀਤ, ਮਠਾਰੂ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ 2 ਵਿਅਕਤੀਆਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਸ਼ੂ ਮੰਡੀ ਗੁਰਦਾਸਪੁਰ ਰੋਡ ਬਟਾਲਾ ਤੋਂ ਸਾਬਾ ਵਾਸੀ ਬਟਾਲਾ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। 

ਉਕਤ ਵਿਅਕਤੀ ਕੋਲੋਂ ਪੁੱਛਗਿੱਛ ਦੌਰਾਨ ਪੁਲਸ ਨੇ ਉਸਦੇ ਸਾਥੀ ਰਾਕੇਸ਼ ਕੁਮਾਰ ਵਾਸੀ ਬਟਾਲਾ ਨੂੰ ਗਾਂਧੀ ਕੈਂਪ ਤੋਂ 9810 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।


author

Gurminder Singh

Content Editor

Related News