ਸੀ.ਆਈ.ਏ. ਸਟਾਫ ਨੇ ਹੈਰੋਇਨ ਸਮੇਤ ਸਮੱਗਲਰ ਨੂੰ ਕੀਤਾ ਗ੍ਰਿਫ਼ਤਾਰ

Tuesday, Mar 10, 2020 - 11:00 PM (IST)

ਸੀ.ਆਈ.ਏ. ਸਟਾਫ ਨੇ ਹੈਰੋਇਨ ਸਮੇਤ ਸਮੱਗਲਰ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ,(ਰਾਜੂ)- ਜ਼ਿਲਾ ਤਰਨਤਾਰਨ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਤਰਨਤਾਰਨ ਨੇ 320 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਹਰਿਤ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਮੁਖਬਰ ਦੀ ਇਤਲਾਹ 'ਤੇ ਪਿੰਡ ਭਉਵਾਲ ਵਿਖੇ ਨਾਕਾਬੰਦੀ ਕੀਤੀ। ਇਸ ਦੌਰਾਨ ਇਕ ਐਕਟਿਵਾ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 320 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛ-ਗਿੱਛ ਦੌਰਾਨ ਉਕਤ ਨੌਜਵਾਨ ਦੀ ਪਛਾਣ ਰਾਹੁਲ ਉਰਫ ਸਾਬ ਉਰਫ ਬਿੱਲਾ ਪੁੱਤਰ ਰਾਕੇਸ਼ ਕੁਮਾਰ ਪੁੱਤਰ ਨਜ਼ੀਰ ਮਸੀਹ ਵਾਸੀ ਵਾਰਡ ਨੰਬਰ 3 ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਵਜੋਂ ਹੋਈ। ਐੱਸ. ਪੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਥਾਣਾ ਸਦਰ ਪੱਟੀ 'ਚ ਮੁਕੱਦਮਾ ਨੰਬਰ 34 ਧਾਰਾ 21/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਕੋਲੋਂ ਰਿਮਾਂਡ ਦੌਰਾਨ ਹੋਰ ਬਰਾਮਦਗੀ ਅਤੇ ਖੁਲਾਸੇ ਹੋਣ ਦੀ ਸੰਭਾਵਨਾ ਹੈ।


Related News