ਸਰਹੱਦ ਨੇੜਿਓਂ ਬਰਾਮਦ ਹੋਈ ਅੱਧਾ ਕਿਲੋ ਹੈਰੋਇਨ ਅਤੇ ਡਰੋਨ

06/15/2024 10:37:15 AM

ਤਰਨਤਾਰਨ/ਖਾਲੜਾ(ਰਮਨ, ਜ.ਬ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਬੀਤੇ ਕਰੀਬ ਇਕ ਹਫਤੇ ਤੋਂ ਲਗਾਤਾਰ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਪੁੱਜਣ ਦਾ ਸਿਲਸਿਲਾ ਜਾਰੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਸ਼ੁੱਕਰਵਾਰ ਸਵੇਰੇ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸਰਹੱਦੀ ਇਲਾਕੇ ਮਾੜੀ ਕੰਬੋਕੇ ਵਿਖੇ ਖੇਤਾਂ ਵਿਚੋਂ ਇਕ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ-  ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ

ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਬ ਡਵੀਜ਼ਨ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਤੌਰ ’ਤੇ ਮਾੜੇ ਅਨਸਰਾਂ ਦੀ ਭਾਲ ਸਬੰਧੀ ਸਰਹੱਦੀ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ।

ਇਹ ਵੀ ਪੜ੍ਹੋ- ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ

ਜਿਸ ਦੌਰਾਨ ਟੀਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਸਰਵਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਮਾੜੀ ਕੰਬੋਕੇ ਦੇ ਖੇਤਾਂ ’ਚ ਡਿੱਗੇ ਹੋਏ ਇਕ ਚੀਨੀ ਡਰੋਨ ਅਤੇ ਉਸ ਨਾਲ ਅੱਧਾ ਕਿਲੋ ਹੈਰੋਇਨ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਦੇ ਹੋਏ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News