ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ

Friday, Jun 26, 2026 - 04:20 PM (IST)

ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ

ਤਰਨਤਾਰਨ(ਰਮਨ)- ਭਾਰਤ-ਪਾਕਿਸਤਾਨ ਨੂੰ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ 485 ਗ੍ਰਾਮ ਹੈਰੋਇਨ ਅਤੇ ਇਕ ਟੁੱਟਾ ਹੋਇਆ ਡਰੋਨ ਬਰਾਮਦ ਕੀਤਾ ਗਿਆ ਹੈ। ਜਿਸ ਦੇ ਸਬੰਧ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਣੇ ਪੁਲਸ ਪਾਰਟੀ ਪਿੰਡ ਡਲ ਵਿਖੇ ਮੌਜੂਦ ਸਨ ਤਾਂ ਬੀ.ਐੱਸ.ਐੱਫ ਦੇ ਇੰਸਪੈਕਟਰ ਪ੍ਰਦੀਪ ਕੁਮਾਰ ਕੰਪਨੀ ਕਮਾਂਡਰ ਵੱਲੋਂ ਸੂਚਨਾ ਦਿੱਤੀ ਗਈ ਕਿ ਸਤਨਾਮ ਸਿੰਘ ਪੁੱਤਰ ਸਾਜਨ ਸਿੰਘ ਵਾਸੀ ਪਿੰਡ ਡਲ ਦੇ ਖੇਤਾਂ ਵਿਚ ਇਕ ਡਰੋਨ ਅਤੇ ਪੀਲੇ ਰੰਗ ਦਾ ਪੈਕਟ ਡਿੱਗਾ ਪਿਆ ਹੈ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਵੱਲੋਂ ਬੀ.ਐੱਸ.ਐੱਫ ਦੇ ਜਵਾਨਾਂ ਸਮੇਤ ਇਲਾਕੇ ਵਿਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ, ਜਿਸ ਨੂੰ ਕੁੰਡੀ ਲੱਗੀ ਹੋਈ ਸੀ ਦੇ ਨਾਲ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 485 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 47 ਗ੍ਰਾਮ ਪਾਇਆ ਗਿਆ। ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਬਰਾਮਦ ਕੀਤੇ ਗਏ ਟੁੱਟੇ ਹੋਏ ਡਰੋਨ ਅਤੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News