ਖੇਤਾਂ ’ਚੋਂ ਹੈਰੋਇਨ ਤੇ ਪਾਕਿਸਤਾਨੀ ਡਰੋਨ ਬਰਾਮਦ
Sunday, May 17, 2026 - 04:48 PM (IST)
ਬਟਾਲਾ/ਡੇਰਾ ਬਾਬਾ ਨਾਨਕ/ਕਲਾਨੌਰ (ਬੇਰੀ, ਮਨਮੋਹਨ) : ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਪਿੰਡ ਚੰਦੂਨੰਗਲ ਦੇ ਖੇਤਾਂ ’ਚੋਂ ਪਾਕਿਸਤਾਨ ਵੱਲੋਂ ਆਈ 500 ਗ੍ਰਾਮ ਹੈਰੋਇਨ ਅਤੇ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਚੰਦੂਨੰਗਲ ’ਚ ਸਥਿਤ ਇਕ ਖੇਤ ’ਚੋਂ 500 ਗ੍ਰਾਮ ਹੈਰੋਇਨ ਅਤੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਡਰੋਨ ਅਤੇ ਹੈਰੋਇਨ ਪਾਕਿਸਤਾਨ ਵੱਲੋਂ ਆਈ ਹੈ ਅਤੇ ਫਿਲਹਾਲ ਪੁਲਸ ਨੇ ਹੈਰੋਇਨ ਤੇ ਡਰੋਨ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਘਣੀਏ ਕੇ ਬੇਟ ’ਚ ਸਥਿਤ ਇਕ ਖੇਤ ’ਚੋਂ 500 ਗ੍ਰਾਮ ਆਈਸ (ਨਸ਼ੀਲਾ ਪਦਾਰਥ) ਅਤੇ ਇਕ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਨਸ਼ੀਲੇ ਪਦਾਰਥ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
