ਪੁਲਸ ਛਾਪੇਮਾਰੀ ਦੌਰਾਨ ਵੱਖ-ਵੱਖ ਖੇਤਰਾਂ ''ਚੋਂ ਹੈਰੋਇਨ ਧੰਦੇਬਾਜ਼ ਗ੍ਰਿਫ਼ਤਾਰ

Sunday, Sep 13, 2026 - 04:56 PM (IST)

ਪੁਲਸ ਛਾਪੇਮਾਰੀ ਦੌਰਾਨ ਵੱਖ-ਵੱਖ ਖੇਤਰਾਂ ''ਚੋਂ ਹੈਰੋਇਨ ਧੰਦੇਬਾਜ਼ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ, ਜਸ਼ਨ)- ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਖ-ਵੱਖ ਖੇਤਰਾਂ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਥਾਣਾ ਚਾਟੀਵਿੰਡ ਦੀ ਪੁਲਸ ਨੇ ਆਕਾਸ਼ਦੀਪ ਸਿੰਘ ਅਤੇ ਰੋਸ਼ਨ ਸਿੰਘ ਤੋਂ 10 ਗ੍ਰਾਮ ਹੈਰੋਇਨ, ਥਾਣਾ ਰਾਜਾਸਾਂਸੀ ਦੀ ਪੁਲਸ ਨੇ ਹਰਮਨਦੀਪ ਸਿੰਘ ਤੋਂ 10 ਗ੍ਰਾਮ ਹੈਰੋਇਨ, ਥਾਣਾ ਅਜਨਾਲਾ ਦੀ ਪੁਲਸ ਨੇ ਰਿਸ਼ੀ ਸਿੰਘ ਤੋਂ 4 ਗ੍ਰਾਮ ਹੈਰੋਇਨ, ਥਾਣਾ ਬਿਆਸ ਦੀ ਪੁਲਸ ਨੇ ਸਾਜਨ ਸਿੰਘ ਅਤੇ ਉਸ ਦੇ ਸਾਥੀ ਇੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ, ਉੱਥੇ ਹੀ ਸਾਜਨਪ੍ਰੀਤ ਸਿੰਘ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ

ਇਸੇ ਤਰ੍ਹਾਂ ਥਾਣਾ ਬਿਆਸ ਦੀ ਪੁਲਸ ਨੇ ਇੱਕ ਹੋਰ ਛਾਪੇਮਾਰੀ ਦੌਰਾਨ ਕੁਲਦੀਪ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਖ਼ਿਲਚੀਆਂ ਦੀ ਪੁਲਸ ਨੇ ਹਰਜੀਤ ਸਿੰਘ ਤੋਂ 4 ਗ੍ਰਾਮ ਹੈਰੋਇਨ, ਥਾਣਾ ਕੰਬੋਅ ਦੀ ਪੁਲਸ ਨੇ ਸਾਜਨ ਅਤੇ ਗੁਰਪਿੰਦਰ ਸਿੰਘ ਤੋਂ 11 ਗ੍ਰਾਮ ਹੈਰੋਇਨ, ਥਾਣਾ ਰਮਦਾਸ ਦੀ ਪੁਲਸ ਨੇ ਰਾਜੂ ਤੋਂ 4 ਗ੍ਰਾਮ ਹੈਰੋਇਨ, ਥਾਣਾ ਘਰਿੰਡਾ ਦੀ ਪੁਲਸ ਨੇ ਪ੍ਰਤਾਪ ਸਿੰਘ ਤੋਂ 10 ਗ੍ਰਾਮ ਹੈਰੋਇਨ, ਥਾਣਾ ਲੋਪੋਕੇ ਦੀ ਪੁਲਸ ਨੇ ਲਵਜੀਤ ਸਿੰਘ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਇਸੇ ਤਰ੍ਹਾਂ ਥਾਣਾ ਮੱਤੇਵਾਲ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਪੀ ਰਹੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਹੈਰੋਇਨ ਲੱਗੀ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਥਾਣਾ ਮਹਿਤਾ ਦੀ ਪੁਲਸ ਨੇ ਹਰਜੀਤ ਸਿੰਘ ਅਤੇ ਰੂਬਲ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਹੈਰੋਇਨ ਲੱਗੀ ਸਿਲਵਰ ਪੰਨੀ, ਇੱਕ ਲਾਈਟਰ, ਪਾਈਪ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਇਸੇ ਤਰ੍ਹਾਂ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਪੀ ਰਹੇ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਹੈਰੋਇਨ ਲੱਗੀ ਸਿਲਵਰ ਪੰਨੀ, ਪਾਈਪ ਅਤੇ ਲਾਈਟਰ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਕੋਮਲ ਓਹਰੀ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 5.30 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਉਧਰ, ਕਮਿਸ਼ਨਰੇਟ ਪੁਲਸ ਅਧੀਨ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੀ ਡਿਵੀਜ਼ਨ ਦੀ ਪੁਲਸ ਨੇ ਗੁਰਪ੍ਰੀਤ ਸਿੰਘ ਵਾਸੀ ਗਿਲਵਾਲੀ ਗੇਟ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਹਰਪਾਲ ਸਿੰਘ ਵਾਸੀ ਪਿੰਡ ਸੁਲਤਾਨਵਿੰਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6.99 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉੱਥੇ ਹੀ ਥਾਣਾ ਛੇਹਰਟਾ ਦੀ ਪੁਲਸ ਨੇ ਵੀਰ ਸਿੰਘ ਵਾਸੀ ਗੁਰੂ ਕੀ ਵਡਾਲੀ ਛੇਹਰਟਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 8 ਗ੍ਰਾਮ ਹੈਰੋਇਨ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਥਾਣਾ ਬੀ ਡਿਵੀਜ਼ਨ ਦੀ ਪੁਲਸ ਨੇ ਅਵਤਾਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ।

ਇਸੇ ਤਰ੍ਹਾਂ ਕਮਿਸ਼ਨਰੇਟ ਪੁਲਸ ਦੇ ਅਧੀਨ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਹੈਰੋਇਨ ਪੀਂਦੇ ਹੋਏ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਹਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਦੋਵੇਂ ਵਾਸੀ ਸੁਲਤਾਨਵਿੰਡ ਪਿੰਡ ਅੰਮ੍ਰਿਤਸਰ ਨੂੰ ਹੈਰੋਇਨ ਪੀਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਥਾਣਾ ਮਜੀਠਾ ਰੋਡ ਦੀ ਪੁਲਸ ਨੇ ਰਾਹੁਲਦੀਪ ਅਤੇ ਰੋਹਨ ਮਲਹੋਤਰਾ ਦੋਵੇਂ ਵਾਸੀ ਕਰਮਪੁਰਾ ਫ਼ਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਨੂੰ ਹੈਰੋਇਨ ਪੀਂਦੇ ਹੋਏ ਕਾਬੂ ਕੀਤਾ। ਥਾਣਾ ਏ ਡਿਵੀਜ਼ਨ ਦੀ ਪੁਲਸ ਨੇ ਜੋਬਨਜੀਤ ਸਿੰਘ ਵਾਸੀ ਪਿੰਡ ਨੱਥੂ ਚੱਕ ਥਾਣਾ ਪੱਟੀ ਜ਼ਿਲ੍ਹਾ ਤਰਨਤਾਰਨ ਨੂੰ ਹੈਰੋਇਨ ਪੀਂਦੇ ਰੰਗੇ ਹੱਥੀਂ ਕਾਬੂ ਕੀਤਾ। ਪੁਲਸ ਨੂੰ ਸਾਰੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਹੈਰੋਇਨ ਲੱਗੀ ਸਿਲਵਰ ਦੀ ਪੰਨੀ, ਲਾਈਟਰ ਅਤੇ ਪਾਈਪ ਬਰਾਮਦ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News