ਸਰਹੱਦੀ ਇਲਾਕੇ ''ਚ ਪੰਜਾਬ ਪੁਲਸ ਤੇ BSF ਨੂੰ ਸਾਂਝੇ ਸਰਚ ਆਪਰੇਸ਼ਨ ਦੌਰਾਨ ਮਿਲੀ 502 ਗ੍ਰਾਮ ਹੈਰੋਇਨ
Friday, Dec 06, 2024 - 06:02 AM (IST)
ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਚਲਾਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਾਕਿਸਤਾਨ ਵੱਲੋਂ ਭੇਜੀ ਗਈ 502 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰਾਸ਼ਨ ਡਿਪੂ ਅਲਾਟਮੈਂਟ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਨੇ ਕਰ'ਤਾ ਐਲਾਨ
ਜਾਣਕਾਰੀ ਦਿੰਦੇ ਹੋਏ ਐੱਸ.ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਅਭੀਮਨਿਊ ਰਾਣਾ ਵੱਲੋਂ ਸਰਹੱਦੀ ਇਲਾਕੇ ਵਿਚ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਉਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਸਾਂਝੇ ਤੌਰ ’ਤੇ ਪਿੰਡ ਵਾਂ ਤਾਰਾ ਸਿੰਘ ਵਿਖੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਖੇਤਾਂ ਵਿਚੋਂ ਡਿੱਗੇ ਹੈਰੋਇਨ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 502 ਗ੍ਰਾਮ ਹੈਰਾਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰਾਂ ਖਿਲਾਫ ਬੀਤੇ ਕੱਲ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- PGI ਜਾਣ ਵਾਲਿਆਂ ਲਈ ਅਹਿਮ ਖ਼ਬਰ ; ਕਿਤੇ ਪੈ ਨਾ ਜਾਵੇ 'ਗੇੜਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e