10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

04/20/2018 6:05:05 PM

ਵਲਟੋਹਾ/ਅਮਰਕੋਟ (ਬਲਜੀਤ ਸਿੰਘ/ਗੁਰਮੀਤ ਸਿੰਘ/ਸੰਦੀਪ/ਅਮਰਗੋਰ) - ਜ਼ਿਲਾ ਪੁਲਸ ਮੁਖੀ ਦਰਸ਼ਨ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਥਾਣਾ ਵਲਟੋਹਾ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਚੰਦ ਸਿੰਘ ਨੇ ਕਿਹਾ ਕਿ ਨਸ਼ਾ ਸਮਗਲਰਾਂ ਨੂੰ ਨੱਥ ਪਾਉਣ ਲਈ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਸਬ ਇੰਸਪੈਕਟਰ ਜੋਗਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਕੋਟਲੀ ਵਸਾਵਾ ਸਿੰਘ ਤੋਂ ਗਸ਼ਤ ਦੌਰਾਨ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਲੈਣ 'ਤੇ ਉਕਤ ਵਿਅਕਤੀ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਕਾਬੂ ਕਰ ਲਿਆ। ਉਕਤ ਵਿਅਕਤੀ ਦੀ ਪਛਾਣ ਹਰਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੋਟਲੀ ਵਸਾਵਾ ਸਿੰਘ ਵਜੋਂ ਹੋਈ ਹੈ। ਇਸ ਮੌਕੇ ਥਾਣਾ ਮੁਖੀ ਹਰਚੰਦ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News