ਡਰੋਨ ਰਾਹੀਂ ਮੰਗਵਾਈ ਹੈਰੋਇਨ ਬਰਾਮਦ

Friday, Sep 06, 2024 - 02:59 PM (IST)

ਡਰੋਨ ਰਾਹੀਂ ਮੰਗਵਾਈ ਹੈਰੋਇਨ ਬਰਾਮਦ

ਖਾਲੜਾ (ਚਾਨਣ ਸੰਧੂ)- ਪਿੰਡ ਕਲਸੀਆਂ ਤੋਂ 529 ਗ੍ਰਾਮ ਹੈਰੋਇਨ ਖੇਤਾਂ ’ਚੋਂ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਖਾਲੜਾ ਸਤਨਾਮ ਸਿੰਘ ਛੀਨਾ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ ’ਚ ਪਿੰਡ ਡਲੀਰੀ ਮੌਜੂਦ ਸੀ। ਇਸ ਦੌਰਾਨ ਸਰਦਾਰਾ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਕਲਸੀਆਂ ਨੇ ਪੁਲਸ ਨੂੰ ਫੋਨ ’ਤੇ ਇਤਲਾਹ ਦਿੱਤੀ ਕਿ ਮੇਰੇ ਨਾਲ ਲੱਗਦੇ ਖੇਤ ਜਗਮੋਨ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਕਲਸੀਆਂ ਦੇ ਖੇਤ ਚਰੀ ਤੇ ਝੋਨੇ ’ਚ ਡਰੋਨ ਨੇ ਕੋਈ ਪੈਕਟ ਜਿਹੀ ਵਸਤੂ ਸੁੱਟੀ ਹੈ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਸੁਚਨਾ ਮਿਲਦੇ ਹੀ ਪੁਲਸ ਪਾਰਟੀ ਨੇ ਉਕਤ ਥਾਂ ’ਤੇ ਪਹੁੰਚ ਕੇ ਖੇਤ ’ਚ ਤਲਾਸ਼ੀ ਕੀਤੀ ਤਾਂ ਵੱਢੀ ਹੋਈ ਚਰੀ ਵਾਲੇ ਖੇਤ ’ਚੋਂ ਇਕ ਪੈਕਟ ਬਰਾਮਦ ਹੋਇਆ, ਜਿਸ ’ਤੇ ਪੀਲੇ ਰੰਗ ਦੀ ਟੇਪ ਲਪੇਟੀ ਹੋਈ ਸੀ ਅਤੇ ਉਸ ਪੈਕਟ ਉਪਰ ਲੋਹੇ ਦੀ ਤਾਰ ਨਾਲ ਕੁੰਡੀ ਬਣੀ ਹੋਈ ਸੀ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ , ਉਕਤ ਪੈਕਟ ’ਚੋਂ 529 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਅੰਤਰਰਾਸ਼ਟਰੀ ਮਾਰਕਿਟ ’ਚ ਕੀਮਤ 2.5 ਕਰੋੜ ਤੋਂ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News