ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਢਾਈ ਕਰੋੜ ਦੀ ਹੈਰੋਇਨ, ਪੁਲਸ ਨੇ ਖੇਤਾਂ ''ਚੋਂ ਕੀਤੀ ਜ਼ਬਤ

Monday, Jun 24, 2024 - 06:53 PM (IST)

ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਰਿਪੁਤਪਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭਗਠਾਣਾ ਤੁਲੀਆਂ ’ਚ ਕਸ਼ਮੀਰ ਸਿੰਘ ਪੁੱਤਰ ਖਜਾਨ ਸਿੰਘ ਦੇ ਖੇਤ ’ਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਇਕ ਪੈਕਟ ਸੁੱਟਿਆ ਗਿਆ ਹੈ। ਇਸ ਦੌਰਾਨ ਐੱਸ.ਆਈ. ਦਲਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਉਕਤ ਪੈਕਟ ਨੂੰ ਕਬਜ਼ੇ ’ਚ ਲੈ ਕੇ ਤਲਾਸ਼ੀ ਲਈ ਤਾਂ ਉਸ ’ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

ਉਨ੍ਹਾਂ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ ਢਾਈ ਕਰੋੜ ਰੁਪਏ ਹੈ। ਪੁਲਸ ਨੇ ਹੈਰੋਇਨ ਬਰਾਮਦ ਕਰ ਕੇ ਅਣਪਛਾਤੇ ਵਿਅਕਤੀ ਖਿਲਾਫ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਲਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News