ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
Tuesday, Oct 29, 2024 - 11:28 AM (IST)
 
            
            ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ, ਜਿਸ ਸਬੰਧੀ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰਨ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਿੱਤ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵਿਰੋਧੀਆਂ 'ਤੇ ਵੱਡਾ ਬਿਆਨ
ਜਾਣਕਾਰੀ ਅਨੁਸਾਰ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ. ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਵਾਂ ਤਾਰਾ ਸਿੰਘ ਵਿਖੇ ਖੇਤਾਂ ’ਚ ਡਿੱਗੇ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ’ਚੋਂ 568 ਗ੍ਰਾਮ ਹੈਰਾਨ ਬਰਾਮਦ ਕੀਤੀ ਗਈ । ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                            