ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ

Sunday, Jul 06, 2025 - 05:29 PM (IST)

ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ

ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਬੰਧਤ ਥਾਣੇ ਦੀ ਪੁਲਸ ਵੱਲੋਂ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

ਬੀ. ਐੱਸ. ਐੱਫ. ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਦੋਂ ਬੀ.ਐੱਸ.ਐੱਫ. ਦੇ ਜਵਾਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਰਾਜੋਕੇ ਵਿਖੇ ਗਸ਼ਤ ਕਰ ਰਹੇ ਸਨ ਤਾਂ ਖੇਤਾਂ ਵਿਚ ਡਿੱਗੇ ਹੋਏ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੈਕਟ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 574 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਹੈਰੋਇਨ ਦਾ ਪੈਕਟ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਪੁੱਜਾ ਹੋ ਸਕਦਾ ਹੈ। ਸਬ-ਡਿਵੀਜ਼ਨ ਭਿੱਖੀਵਿੰਡ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ ਅਦਾਕਾਰਾ ਤਾਨੀਆ, ਹਾਲਤ ਨਾਜ਼ੁਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News