ਸਰਹੱਦ ਨੇੜਿਓਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ

Friday, May 08, 2026 - 02:37 PM (IST)

ਸਰਹੱਦ ਨੇੜਿਓਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਖੇਤਰ ’ਚ ਪੁੱਜੀ 1 ਕਿਲੋ 118 ਗ੍ਰਾਮ ਹੈਰੋਇਨ ਨੂੰ ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਬਰਾਮਦ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕਲਸ ਦੇ ਖੇਤਾਂ ’ਚ ਸ਼ੱਕੀ ਪੀਲੇ ਰੰਗ ਦਾ ਪੈਕਟ ਡਿੱਗਾ ਪਿਆ ਹੈ। 

ਇਹ ਵੀ ਪੜ੍ਹੋ- ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ, ਠੇਕਿਆਂ 'ਤੇ ਲੱਗੀ ਨਵੀਂ ਲਿਸਟ

ਜਿਸ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਬਲਜਿੰਦਰ ਸਿੰਘ ਸਣੇ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਤਲਾਸ਼ੀ ਲੈਣ ਤੋਂ ਬਾਅਦ ਉਸ ਪੈਕਟ ’ਚੋਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 380 ਗ੍ਰਾਮ ਪਾਇਆ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News