ਪੁਲਸ ਤੇ BSF ਨੂੰ ਮਿਲੀ ਵੱਡੀ ਸਫ਼ਲਤਾ, ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਡਰੋਨ ਤੇ ਹੈਰੋਇਨ ਕੀਤੀ ਬਰਾਮਦ

02/11/2024 4:43:26 PM

ਅਜਨਾਲਾ (ਗੁਰਜੰਟ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਆਵਣ ਵਸਾਓ ਤੋਂ ਪੁਲਸ ਤੇ ਬੀ.ਐੱਸ.ਐੱਫ ਨੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਕਿਸਤਾਨੀ ਡਰੋਨ ਸਮੇਤ ਇਕ  ਪੈਕਟ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਛਾਤੀ ਦੇ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ 'ਚ 11 ਫੀਸਦੀ ਹੋਇਆ ਵਾਧਾ, ਪੰਜਾਬ ਦਾ ਹਾਲ ਸਭ ਤੋਂ ਮਾੜਾ

ਇਸ ਮਾਮਲੇ ਸਬੰਧੀ ਪੁਲਸ ਥਾਣਾ ਭਿੰਡੀ ਸੈਦਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਡਵੀਜਨ ਅਟਾਰੀ ਦੇ ਡੀ.ਐੱਸ.ਪੀ ਸੁਖਜਿੰਦਰ ਥਾਪਰ ਤੇ ਐੱਸ.ਐੱਚ.ਓ ਆਗਿਆਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਪਈ ਸੰਘਣੀ ਧੁੰਦ ਦੇ ਚਲਦਿਆ ਭਾਰਤ- ਪਾਕਿਸਤਾਨ ਸਰਹੱਦ 'ਤੇ ਸਥਿਤ ਬੀ.ਓ.ਪੀ ਸ਼ੇਰਪੁਰ ਤੋਂ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ 'ਤੇ ਤਰੁੰਤ ਕਰਵਾਈ ਕਰਦਿਆਂ ਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਬੀ.ਓ.ਪੀ ਸ਼ੇਰਪੁਰ ਨਾਲ ਲੱਗਦੇ ਪਿੰਡ ਆਵਣ ਵਸਾਓ ਦੇ ਖੇਤਾਂ 'ਚ ਪੁਲਸ ਤੇ ਬੀ.ਐੱਸ.ਐੱਫ ਵੱਲੋਂ ਸਾਂਝਾ ਸਰਚ ਆਪਰੇਸ਼ਨ ਕੀਤਾ ਗਿਆ, ਜਿਸ ਦੌਰਾਨ ਖੇਤਾਂ 'ਚੋਂ ਇਕ ਡਰੋਨ ਤੇ 500 ਗ੍ਰਾਮ ਦੇ ਕਰੀਬ ਹੈਰੋਇਨ ਦਾ ਪੈਕਟ ਬਰਾਮਦ ਹੋਇਆ।ਉਨ੍ਹਾਂ ਕਿਹਾ ਪੁਲਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਬਰੀਕੀ ਨਾਲ ਤਫਤੀਸ਼ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਮਾਮਲੇ ਨਾਲ ਜੁੜੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ :  ਚੰਗੇ ਭਵਿੱਖ ਦੀ ਚਾਹਤ ਰੱਖ ਨੌਜਵਾਨ ਵਿਦੇਸ਼ਾਂ ਨੂੰ ਕਰ ਰਹੇ ਕੂਚ, ਪੰਜਾਬ ’ਚ ਅਨੇਕਾਂ ਘਰਾਂ ਤੇ ਕੋਠੀਆਂ ਨੂੰ ਲੱਗੇ ਜ਼ਿੰਦਰੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News