ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਸਮੱਗਲਰ ਗ੍ਰਿਫ਼ਤਾਰ

Friday, Oct 23, 2026 - 06:04 PM (IST)

ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਸਮੱਗਲਰ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ, ਜਸ਼ਨ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਖ-ਵੱਖ ਖੇਤਰਾਂ ’ਚ ਕੀਤੀ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ’ਚ ਥਾਣਾ ਮਹਿਤਾ ਦੀ ਪੁਲਸ ਨੇ ਅਭੈ ਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਾਬਜ਼ ’ਚੋਂ 6 ਗ੍ਰਾਮ ਹੈਰੋਇਨ, ਥਾਣਾ ਘਰਿੰਡਾ ਦੀ ਪੁਲਸ ਨੇ ਜਮਨ ਤੋਂ 10 ਗ੍ਰਾਮ ਹੈਰੋਇਨ, ਥਾਣਾ ਕੰਬੋਅ ਦੀ ਪੁਲਸ ਨੇ ਗੱਜਣ ਸਿੰਘ ਤੋਂ 6 ਗ੍ਰਾਮ ਹੈਰੋਇਨ, ਥਾਣਾ ਕੱਥੂਨੰਗਲ ਦੀ ਪੁਲਸ ਨੇ ਮਨਜਿੰਦਰ ਸਿੰਘ ਤੋਂ 2 ਗ੍ਰਾਮ ਹੈਰੋਇਨ ਅਤੇ ਥਾਣਾ ਝੰਡੇਰ ਦੀ ਪੁਲਸ ਨੇ ਸਾਹਿਲ ਸਿੰਘ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਇਸੇ ਤਰ੍ਹਾਂ ਥਾਣਾ ਮੱਤੇਵਾਲ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਪੀ ਰਹੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਾਬਜ਼ ’ਚੋਂ ਹੈਰੋਇਨ ਲੱਗੀ ਸਿਲਵਰ ਪੰਨੀ, 10 ਰੁਪਇਆ ਦਾ ਨੋਟ ਅਤੇ ਲਾਈਟਰ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਬਿਆਸ ਦੀ ਪੁਲਸ ਨੇ ਜੋਬਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਾਬਜ਼ ’ਚੋਂ ਇੱਕ ਲਾਈਟਰ, ਹੈਰੋਇਨ ਲੱਗੀ ਪੰਨੀ, 10 ਰੁਪਇਆ ਦਾ ਨੋਟ ਅਤੇ ਪਾਈਪ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰਕਾਨੂੰਨੀ ਕਾਰੋਬਾਰ ਕਰਨ ਵਾਲੇ ਅਮਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਾਬਜ਼ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਉਧਰ, ਥਾਣਾ ਸਦਰ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਪੀ ਰਹੇ ਰਾਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਾਬਜ਼ ’ਚੋਂ ਹੈਰੋਇਨ ਲੱਗੀ ਸਿਲਵਰ ਪੰਨੀ, 10 ਰੁਪਇਆ ਦਾ ਨੋਟ, ਪਾਈਪ ਅਤੇ ਲਾਈਟਰ ਬਰਾਮਦ ਹੋਇਆ।

ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਇਸੇ ਤਰ੍ਹਾਂ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਹੈਰੋਇਨ ਪੀਂਦੇ ਮੌਕੇ ਰੰਗੇ ਹੱਥੀਂ ਆਕਾਸ਼ ਵਾਸੀ ਗਿਲਵਾਲੀ ਗੇਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਦੇ ਕਾਬਜ਼ ’ਚੋਂ ਹੈਰੋਇਨ ਲੱਗੀ ਸਿਲਵਰ ਦੀ ਪੰਨੀ, ਇੱਕ ਲਾਈਟਰ ਅਤੇ ਦਸ ਰੁਪਇਆ ਦੇ ਨੋਟ ਤੋਂ ਬਣਾਈ ਗਈ ਪਾਈਪ ਬਰਾਮਦ ਕੀਤੀ। ਉਧਰ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਹੈਰੋਇਨ ਸਮੇਤ ਵਿੱਕੀ ਵਾਸੀ ਪਿੰਡ ਸੁਲਤਾਨਵਿੰਡ ਅਤੇ ਲਵਜੀਤ ਸਿੰਘ ਵਾਸੀ ਫ਼ਤਿਹਪੁਰ ਅੰਮ੍ਰਿਤਸਰ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਛੇਹਰਟਾ ਦੀ ਪੁਲਸ ਨੇ ਵਿਕਰਮ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ ਘਰਿੰਡਾ ਅੰਮ੍ਰਿਤਸਰ ਅਤੇ ਹਰਪਾਲ ਸਿੰਘ ਵਾਸੀ ਪਿੰਡ ਬਹਿਣੀ, ਘਰਿੰਡਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਾਬਜ਼ ’ਚੋਂ 7 ਗ੍ਰਾਮ ਹੈਰੋਇਨ ਅਤੇ ਇੱਕ ਹਜ਼ਾਰ ਰੁਪਇਆ ਡਰੱਗ ਮਨੀ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News