ਤਰਨਤਾਰਨ: ਸਰਹੱਦ ਨੇੜਿਓਂ 60 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Saturday, Sep 12, 2026 - 06:32 PM (IST)

ਤਰਨਤਾਰਨ: ਸਰਹੱਦ ਨੇੜਿਓਂ 60 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਤਰਨਤਾਰਨ (ਰਮਨ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਰਾਹੀਂ ਗੁਆਂਢੀ ਦੇਸ਼ ਪਾਕਿਸਤਾਨ ਤੋਂ ਭਾਰਤੀ ਇਲਾਕੇ ’ਚ ਪੁੱਜੀ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ।
ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਚਾਹਲ ’ਚ ਵੱਡੀ ਗਿਣਤੀ ਦੌਰਾਨ ਪੈਕਟ ਮਨਜਿੰਦਰ ਸਿੰਘ ਦੇ ਖੇਤਾਂ ’ਚ ਡਿੱਗੇ ਪਏ ਹਨ। ਜਿਸ ਦੇ ਚੱਲਦਿਆਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਅਤੇ ਬੀ. ਐੱਸ. ਐੱਫ. ਦੀ 115 ਬਟਾਲੀਅਨ ਨੇ ਤਲਾਸ਼ੀ ਦੌਰਾਨ ਉਕਤ ਡਿੱਗੇ ਹੋਏ 24 ਪੈਕਟ ਬਰਾਮਦ ਕਰ ਲਏ , ਜਿਨ੍ਹਾਂ ’ਚੋਂ 12 ਕਿਲੋ 70 ਗ੍ਰਾਮ ਹੈਰੋਇਨ ਬਰਾਮਦ ਹੋਈ । ਐੱਸ.ਐੱਸ.ਪੀ ਲਾਂਬਾ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ’ਚ ਪੁੱਜੀ ਹੈ, ਜਿਸ ਦੇ ਸਬੰਧ ’ਚ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News