ਭਾਰਤ-ਪਾਕਿ ਸਰਹੱਦ ਤੋਂ 13 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ

Saturday, Oct 19, 2024 - 02:39 PM (IST)

ਭਾਰਤ-ਪਾਕਿ ਸਰਹੱਦ ਤੋਂ 13 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ

ਗੁਰਦਾਸਪੁਰ (ਵਿਨੋਦ) : ਇੱਕ ਕਿਸਾਨ ਦੀ ਸੂਚਨਾ ਦੇ ਆਧਾਰ ’ਤੇ ਸੀਮਾ ਸੁਰੱਖਿਆ ਬਲ ਦੀ 27 ਬਟਾਲੀਅਨ ਦੇ ਜਵਾਨਾਂ ਨੇ ਉਸ ਦੇ ਖੇਤਾਂ ’ਚੋਂ ਕਰੀਬ 13 ਕਰੋੜ ਰੁਪਏ ਦੀ ਕੀਮਤ ਦੀ 2 ਕਿਲੋ 804 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੀ ਮੇਤਲਾ ਚੌਕੀ 'ਤੇ ਤਾਇਨਾਤ 27 ਬਟਾਲੀਅਨ ਦੇ ਅਧਿਕਾਰੀ ਨੇ ਸਾਨੂੰ ਇਤਲਾਹ ਦਿੱਤੀ ਸੀ ਕਿ ਉਨ੍ਹਾਂ ਨੂੰ ਕਿਸਾਨ ਬਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਨੇ ਦੱਸਿਆ ਕਿ  ਉਸ ਦੇ ਖੇਤਾਂ ਵਿੱਚ ਇੱਕ ਲਾਵਾਰਿਸ ਪੈਕੇਟ ਪਏ  ਹਨ। ਜਦੋਂ ਮੌਕੇ ’ਤੇ ਜਾ ਕੇ ਜਾਂਚ ਕੀਤੀ ਗਈ ਤਾਂ ਹੈਰੋਇਨ ਦੇ ਪੰਜ ਪੈਕਟ ਬਰਾਮਦ ਹੋਏ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਹੈਰੋਇਨ ਨੂੰ ਕਬਜ਼ੇ ’ਚ ਲੈ ਲਿਆ ਅਤੇ ਜਦੋਂ ਜਾਂਚ ਕੀਤੀ ਗਈ ਤਾਂ ਪੰਜ ਪੈਕਟਾਂ ’ਚ 2 ਕਿਲੋ 804 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News