ਡਰੋਨ ਰਾਹੀਂ ਭਾਰਤ ਪੁੱਜੀ 15 ਕਰੋੜ ਰੁਪਏ ਦੀ ਹੈਰੋਇਨ, BSF ਨੇ ਕੀਤੀ ਬਰਾਮਦ
Monday, Mar 18, 2024 - 12:02 PM (IST)
ਤਰਨਤਾਰਨ/ਖੇਮਕਰਨ (ਰਮਨ ਚਾਵਲਾ, ਗੁਰਮੇਲ, ਅਵਤਾਰ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੂੰ ਪਾਰ ਕਰ ਡਰੋਨ ਰਾਹੀਂ ਭੇਜੀ ਗਈ ਕਰੀਬ 3 ਕਿਲੋ ਹੈਰੋਇਨ ਨੂੰ ਸੂਚਨਾ ਦੇ ਆਧਾਰ 'ਤੇ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਬਰਾਮਦ ਕਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਸਰਹੱਦੀ ਇਲਾਕਾ ਖੇਮਕਰਨ ਅਧੀਨ ਆਉਂਦੇ ਬੀ. ਓ. ਪੀ. ਟੀ-ਬੰਦ ਰਾਹੀਂ ਡਰੋਨ ਦਾਖ਼ਲ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਇਸ ਦੌਰਾਨ ਬੀ. ਐੱਸ. ਐੱਫ. ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਸਾਂਝੇ ਤੌਰ ਉੱਪਰ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ। ਪੀਰ ਬਾਬਾ ਬੋਡਲ ਸ਼ਾਹ ਸਮਾਦ ਨਜ਼ਦੀਕ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੇ ਵਜ਼ਨਦਾਰ ਪੈਕਟ ਨੂੰ ਬਰਾਮਦ ਕੀਤਾ ਗਿਆ ਹੈ। ਜਿਸ ਦਾ ਵਜਨ 2 ਕਿਲੋ 996 ਗ੍ਰਾਮ ਬਣਦਾ ਹੈ।
ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ
ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਥਾਣਾ ਖੇਮਕਰਨ ਵਿਖੇ ਅਨਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਡਰੋਨ ਦੀ ਭਾਲ ਸਬੰਧੀ ਤਲਾਸ਼ੀ ਅਭਿਆਨ ਜਾਰੀ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8