17 ਕਰੋੜ ਦੀ ਹੈਰੋਇਨ, 2 ਪਿਸਤੌਲ ਅਤੇ 2 ਸਮਾਰਟ ਫੋਨ ਜ਼ਬਤ
Thursday, Mar 13, 2025 - 12:40 PM (IST)

ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦੀ ਪਿੰਡ ਹਰਦੋਰਤਨਾ ਦੇ ਖੇਤਾਂ ਵਿੱਚੋਂ 17 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਪਿਸਤੌਲ 30 ਬੋਰ, ਸਮਾਰਟ ਫ਼ੋਨ ਅਤੇ 2 ਏਅਰ ਫ਼ੋਨ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਨੂੰ ਸੂਚਨਾ ਮਿਲੀ ਸੀ ਕਿ ਡਰੋਨ ਰਾਹੀਂ ਹਰਦੋਰਤਨਾ ਪਿੰਡ ਦੇ ਖੇਤਾਂ ’ਚ ਵੱਡੀ ਖੇਪ ਸੁੱਟੀ ਗਈ ਸੀ, ਜਿਸ ਤੋਂ ਬਾਅਦ ਮੰਗਲਵਾਰ ਦੇਰ ਰਾਤ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਸਮੱਗਲਰਾਂ ਦੇ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8