21 ਕਰੋੜ ਦੀ ਹੈਰੋਇਨ ਅਤੇ 9MM ਦੇ 2 ਪਿਸਤੌਲ ਬਰਾਮਦ, 3 ਸਮੱਗਲਰ ਗ੍ਰਿਫ਼ਤਾਰ
Friday, May 23, 2025 - 02:29 PM (IST)

ਅੰਮ੍ਰਿਤਸਰ(ਸੰਜੀਵ)- ਥਾਣਾ ਘਰਿੰਡਾ ਦੀ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਕੀਤੀ ਛਾਪੇਮਾਰੀ ਦੌਰਾਨ ਪਾਕਿਸਤਾਨ ਤੋਂ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੇ ਦਲਜੀਤ ਸਿੰਘ, ਪਵਨਪ੍ਰੀਤ ਸਿੰਘ ਅਤੇ ਕਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ ’ਚੋਂ 3 ਕਿਲੋ ਹੈਰੋਇਨ ਅਤੇ 9 ਐੱਮ. ਐੱਮ ਦੀਆਂ 2 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬੀਓ ਕਰ ਲਓ 2 ਦਿਨ ਦਾ ਹੋਰ ਸਬਰ, ਲਗਾਤਾਰ ਤਿੰਨ ਦਿਨ ਪਵੇਗਾ ਮੀਂਹ
ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲੱਗਭਗ 21 ਕਰੋੜ ਰੁਪਏ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਹੈਰੋਇਨ ਅਤੇ ਹਥਿਆਰਾਂ ਦੀ ਸਮੱਗਲਿੰਗ ਕਰ ਰਹੇ ਸਨ। ਇਸ ਦੌਰਾਨ ਛਾਪੇਮਾਰੀ ਕਰ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਮਾਣਯੋਗ ਅਦਾਲਤ ਵੱਲੋਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8