ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 7.5 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Thursday, Oct 03, 2024 - 05:40 PM (IST)
 
            
            ਤਰਨਤਾਰਨ/ਖਾਲੜਾ (ਰਮਨ ਚਾਵਲਾ,ਭਾਟੀਆ,ਚਾਨਣ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਖੇਤਾਂ ’ਚੋਂ ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਨੇ 1 ਕਿਲੋ 515 ਗ੍ਰਾਮ ਹੈਰੋਇਨ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਹੈਰੋਇਨ ਮਾਮਲੇ ਨਾਲ ਜੁੜਿਆ ਤਸਕਰ ਮੋਟਰਸਾਈਕਲ ਦੀ ਮਦਦ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਪੁਲਸ ਵੱਲੋਂ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਸਾਢੇ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਗੌਰਵ ਤੂਰਾ ਵੱਲੋਂ ਮਿਲੇ ਸਖਤ ਹੁਕਮਾਂ ਤਹਿਤ ਸਰਹੱਦੀ ਇਲਾਕੇ ਵਿਚ ਪੁਲਸ ਵੱਲੋਂ ਬੀ.ਐੱਸ.ਐੱਫ ਨਾਲ ਸਾਂਝੇ ਤੌਰ ਉਪਰ ਵੱਡੇ ਆਪ੍ਰੇਸ਼ਨ ਚਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਨਹਿਰ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ
ਉਨ੍ਹਾਂ ਦੱਸਿਆ ਕਿ ਬੁੱਧਵਾਰ ਪੁਲਸ ਅਤੇ ਬੀ.ਐੱਸ.ਐੱਫ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਉਪਰ ਬੂਟਾ ਸਿੰਘ ਪੁੱਤਰ ਰੂੜ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤਾਂ ਵਿਚ ਕੁਝ ਹਲਚਲ ਹੁੰਦੀ ਨਜ਼ਰ ਆਈ, ਜਿਸ ਦੌਰਾਨ ਸਾਂਝੇ ਤੌਰ ਉਪਰ ਬੀ.ਐੱਸ.ਐੱਫ 103 ਬਟਾਲੀਅਨ ਅਮਰਕੋਟ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਐਕਸ਼ਨ ਲੈਂਦੇ ਹੋਏ ਮੌਕੇ ’ਤੇ ਪਹੁੰਚ ਕੀਤੀ ਗਈ। ਜਿਸ ਦੌਰਾਨ ਇਕ ਨਸ਼ਾ ਤਸਕਰ ਮੋਟਰਸਾਈਕਲ ਉਪਰ ਸਵਾਰ ਹੋ ਪਿੰਡ ਮਾੜੀ ਕੰਬੋਕੀ ਵੱਲ ਫਰਾਰ ਹੋ ਗਿਆ, ਜਿਸ ਦੌਰਾਨ ਟੀਮ ਵੱਲੋਂ ਲਈ ਗਈ ਖੇਤਾਂ ਦੀ ਤਲਾਸ਼ੀ ਦੌਰਾਨ ਇਕ ਪੈਕਟ ਬਰਾਮਦ ਕੀਤਾ ਗਿਆ, ਜਿਸ ਵਿਚੋਂ 1 ਕਿਲੋ 515 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਡੀ.ਐੱਸ.ਪੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੌਰਨੋਗਰਾਫ਼ੀ ਦਾ ਨਬਾਲਗਾਂ ’ਚ ਤੇਜ਼ੀ ਨਾਲ ਵਧ ਰਿਹਾ ਰੁਝਾਨ, ਸਾਈਬਰ ਕ੍ਰਾਈਮ ਪੁਲਸ ਨੇ ਦਿੱਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                            