ਦਾਉਕੇ ’ਚ 80 ਕਰੋੜ ਦੀ ਹੈਰੋਇਨ ਬਰਾਮਦ ; ਸਮੱਗਲਰਾਂ ’ਤੇ ਫਾਇਰਿੰਗ
Monday, Jan 19, 2026 - 11:09 AM (IST)
ਅੰਮ੍ਰਿਤਸਰ (ਨੀਰਜ): ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਦਾਉਕੇ ਦੇ ਇਲਾਕੇ ’ਚੋਂ 16 ਕਿਲੋ ਹੈਰੋਇਨ ਦੀ ਖੇਪ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ’ਚ ਇਸ ਖੇਪ ਦੀ ਕੀਮਤ ਕਰੀਬ 80 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਹੈਰੋਇਨ ਸਰਹੱਦੀ ਵਾੜ (ਫੈਂਸਿੰਗ) ਤੋਂ ਅੱਗੇ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਾਣਕਾਰੀ ਅਨੁਸਾਰ, ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਆ ਰਹੇ ਸਮੱਗਲਰਾਂ ਦੀਆਂ ਸ਼ੱਕੀ ਸਰਗਰਮੀਆਂ ਦੇਖੀਆਂ, ਜਿਸ ਤੋਂ ਬਾਅਦ ਉਨ੍ਹਾਂ ’ਤੇ ਫਾਇਰਿੰਗ ਕੀਤੀ ਗਈ। ਹਾਲਾਂਕਿ, ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕਿਸੇ ਸਮੱਗਲਰ ਨੂੰ ਗੋਲੀ ਲੱਗੀ ਹੈ ਜਾਂ ਨਹੀਂ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਸਮੱਗਲਰ ਪੈਦਲ ਹੀ ਵਾੜ ਵੱਲ ਵਧ ਰਹੇ ਸਨ ਪਰ ਭਾਰਤੀ ਜਵਾਨਾਂ ਦੀ ਮੁਸਤੈਦੀ ਕਾਰਨ ਉਹ ਖੇਪ ਛੱਡ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ-ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
