ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦਾਦੇ-ਪੋਤਰੇ ਸਮੇਤ 3 ਗੰਭੀਰ ਜ਼ਖ਼ਮੀ

Wednesday, Jun 29, 2022 - 04:34 PM (IST)

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦਾਦੇ-ਪੋਤਰੇ ਸਮੇਤ 3 ਗੰਭੀਰ ਜ਼ਖ਼ਮੀ

ਬਟਾਲਾ (ਸਾਹਿਲ) - ਤੇਜ਼ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰਨ ਨਾਲ ਦਾਦੇ-ਪੋਤਰੇ ਸਮੇਤ 3 ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਬੌਬੀ ਪੁੱਤਰ ਮੰਗਲ ਸਿੰਘ, ਅਜੈਬ ਸਿੰਘ ਪੁੱਤਰ ਬਚਨ ਸਿੰਘ ਅਤੇ ਇਸਦਾ 8 ਸਾਲਾ ਪੋਤਰਾ ਅਰਸ਼ਦੀਪ ਸਿੰਘ ਇਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਰਚੋਵਾਲ ਤੋਂ ਕਾਦੀਆਂ ਨੂੰ ਜਾ ਰਹੇ ਸਨ। ਜਦੋਂ ਇਹ ਹਰਚੋਵਾਲ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਸਥਿਤ ਭਾਮੜੀ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਪਿੱਛੋਂ ਆਈ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਤਿੰਨੋਂ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

ਇਸ ਹਾਦਸੇ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਐਂਬੂਲੈਂਸ 108 ਰਾਹੀਂ ਇਨ੍ਹਾਂ ਸਰਕਾਰੀ ਹਸਪਤਾਲ ਹਰਚੋਵਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਇਨ੍ਹਾਂ ਨੂੰ ਬਟਾਲਾ ਸਿਵਲ ਹਸਪਤਾਲ ਵਿਖੇ ਲੈ ਕੇ ਜਾਣ ਦੀ ਗੱਲ ਕਹੀ। ਇਸ ਦੌਰਾਨ ਪਤਾ ਚੱਲਦਿਆਂ ਉਕਤ ਜ਼ਖ਼ਮੀਆਂ ਦੇ ਪਰਿਵਾਰ ਵਾਲੇ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਉਕਤ ਹਸਪਤਾਲ ਦੇ ਕਰਮਚਾਰੀਆਂ ’ਤੇ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਸਾਡੇ ਜ਼ਖ਼ਮੀ ਪਰਿਵਾਰ ਵਾਲਿਆਂ ਨੂੰ ਬਿਨਾਂ ਮਰਹੱਮ ਪੱਟੀ ਕੀਤੇ ਸਿਵਲ ਹਸਪਤਾਲ ਬਟਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿਸ ਨਾਲ ਪਰਿਵਾਰਕ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ


author

rajwinder kaur

Content Editor

Related News