ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ, ਮੋਟਰਸਾਈਕਲ ਤੇ ਆਟੋ ਨੂੰ ਮਾਰੀ ਟੱਕਰ, ਇਕ ਦੀ ਮੌਤ, 6 ਗੰਭੀਰ ਜ਼ਖ਼ਮੀ

Friday, May 17, 2024 - 02:17 PM (IST)

ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ, ਮੋਟਰਸਾਈਕਲ ਤੇ ਆਟੋ ਨੂੰ ਮਾਰੀ ਟੱਕਰ, ਇਕ ਦੀ ਮੌਤ, 6 ਗੰਭੀਰ ਜ਼ਖ਼ਮੀ

ਬਟਾਲਾ (ਬੇਰੀ, ਸਾਹਿਲ, ਖੋਖਰ, ਬਲਜੀਤ)- ਬੀਤੇ ਦਿਨ ਦੁਪਹਿਰ ਸਮੇਂ ਸਥਾਨਕ ਡੇਰਾ ਰੋਡ ਪੁਲ ’ਤੇ ਇਕ ਤੇਜ਼ ਰਫਤਾਰ ਕਾਰ ਸਕੂਟਰੀ ਅਤੇ ਮੋਟਰਸਾਈਕਲ ਸਵਾਰ ਨੂੰ ਲਪੇਟ ’ਚ ਲੈਣ ਤੋਂ ਬਾਅਦ ਇਕ ਆਟੋ ਨਾਲ ਜਾ ਟਕਰਾਈ, ਜਿਸਦੇ ਚਲਦਿਆਂ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਈ, ਜਦਕਿ 6 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, 5 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਇਸ ਸਬੰਧੀ ਆਟੋ ਚਾਲਕ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਆਟੋ ’ਚ 4 ਸਵਾਰੀਆਂ ਨੂੰ ਬਟਾਲਾ ਤੋਂ ਜੋੜਾ ਸਿੰਘਾ ਛੱਡਣ ਲਈ ਜਾ ਰਿਹਾ ਸੀ ਕਿ ਜਦ ਉਹ ਡੇਰਾ ਰੋਡ ਪੁਲ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਸਵਿਫਟ ਕਾਰ ਇਕ ਮੋਟਰਸਾਈਕਲ ਅਤੇ ਸਕੂਟਰੀ ਚਾਲਕ ਨੂੰ ਲਪੇਟ ’ਚ ਲੈਣ ਤੋਂ ਬਾਅਦ ਸਿੱਧਾ ਉਨ੍ਹਾਂ ਦੇ ਆਟੋ ਨਾਲ ਜਾ ਟਕਰਾਈ, ਜਿਸਦੇ ਚਲਦਿਆਂ ਆਟੋ ’ਚ ਸਵਾਰ ਮੰਗਲ ਸਿੰਘ, ਜਗੀਰ ਕੌਰ, ਕੁਲਵਿੰਦਰ ਕੌਰ ਵਾਸੀਆਨ ਪਿੰਡ ਜੌੜਾ ਸਿੰਘਾ, ਹਰਜਿੰਦਰ ਕੌਰ ਵਾਸੀ ਢੀਂਡਸਾ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਮੋਟਰਸਾਈਕਲ ਅਤੇ ਸਕੂਟਰ ’ਤੇ ਸਵਾਰ ਦੋਵੇਂ ਵਿਅਕਤੀ ਵੀ ਗੰਭੀਰ ਜ਼ਖਮੀ ਹੋ ਗਏ ਜਦਕਿ ਕਾਰ ਸਵਾਰ 2 ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਮੋਟਰਸਾਈਕਲ ਸਵਾਰ ਸੁਖਜੀਤ ਸਿੰਘ (55) ਪੁੱਤਰ ਅਮਰ ਸਿੰਘ ਵਾਸੀ ਬਟਾਲਾ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਸਕੂਟਰੀ ਸਵਾਰ ਸੰਦੀਪ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਚੱਠਾ ਕਾਲੋਨੀ ਬਟਾਲਾ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News