ਤੇਜ਼ ਰਫ਼ਤਾਰ ਥਾਰ ਨੇ ਮਾਰੀ ਮੋਟਰਸਾਈਕਲ ਰੇਹੜੀ ਨੂੰ ਟੱਕਰ, ਚਾਲਕ ਦੀ ਮੌਤ

Sunday, Dec 24, 2023 - 01:34 PM (IST)

ਤੇਜ਼ ਰਫ਼ਤਾਰ ਥਾਰ ਨੇ ਮਾਰੀ ਮੋਟਰਸਾਈਕਲ ਰੇਹੜੀ ਨੂੰ ਟੱਕਰ, ਚਾਲਕ ਦੀ ਮੌਤ

ਤਰਨਤਾਰਨ (ਰਮਨ)- ਥਾਰ ਗੱਡੀ ਵਲੋਂ ਮੋਟਰਸਾਈਕਲ ਰੇਹੜੀ ਨੂੰ ਮਾਰੀ ਜ਼ਬਰਦਸਤ ਟੱਕਰ ਦੌਰਾਨ ਰੇਹੜੀ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ, ਜਿਸ ਦੀ ਥਾਣਾ ਪੁਲਸ ਨੇ ਪਰਚਾ ਦਰਜ ਕਰਦੇ ਹੋਏ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਰੰਜਿਸ਼ ਦੇ ਚੱਲਦਿਆਂ ਕੀਤੀ ਅੰਨ੍ਹੇਵਾਹ ਫਾਈਰਿੰਗ, ਇਕ ਦੀ ਮੌਤ, 3 ਗੰਭੀਰ ਜ਼ਖ਼ਮੀ

ਜਾਣਕਾਰੀ ਦਿੰਦੇ ਹੋਏ ਥਾਣਾ ਹਰੀਕੇ ਦੇ ਏ.ਐੱਸ.ਆਈ ਬਲਬੀਰ ਸਿੰਘ ਨੇ ਦੱਸਿਆ ਕਿ ਬੀਤੀ 22 ਦਸੰਬਰ ਦੀ ਦੁਪਹਿਰ 2 ਵਜੇ ਪਿੰਡ ਬੂਹ ਮੇਨ ਜੀ.ਟੀ ਰੋਡ ਵਿਖੇ ਇਕ ਮੋਟਰਸਾਈਕਲ ਰੇਹੜੀ ਚਾਲਕ ਸਤਪਾਲ ਸਿੰਘ ਵਾਸੀ ਕਿਰਤੋਵਾਲ ਕਲਾਂ ਨੂੰ ਥਾਰ ਗੱਡੀ ਕੋਈ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਵਲੋਂ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ। ਥਾਰ ਚਾਲਕ ਰੇਹੜੀ ਨੂੰ ਜ਼ੋਰਦਾਰ ਟੱਕਰ ਮਾਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਜ਼ਖ਼ਮੀ ਹਾਲਤ ਵਿਚ ਸਤਪਾਲ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਏ.ਐੱਸ.ਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਮ੍ਰਿਤਕ ਦੇ ਪੁੱਤਰ ਗੁਰਸੇਵਕ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਥਾਰ ਚਾਲਕ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਪਹਿਲਾ ਕੋਰੋਨਾ ਪਾਜ਼ੇਟਿਵ ਮਾਮਲਾ ਆਇਆ ਸਾਹਮਣੇ, ਲੰਡਨ ਦੀ ਰਹਿਣ ਵਾਲੀ ਹੈ ਔਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News