ਹਿਮਾਚਲ ਦੀਆਂ 8 ਗੱਡੀਆਂ ਦੇ ਕੱਟੇ ਚਲਾਨ, ਇੱਕ ਟਿੱਪਰ ਇੰਪਾਊਂਡ

08/18/2022 3:55:51 PM

ਗੁਰਦਾਸਪੁਰ (ਜੀਤ ਮਠਾਰੂ)- ਅੱਜ ਰਿਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਸਪੈਸ਼ਲ ਚੈਕਿੰਗ ਕਰਕੇ ਹਿਮਾਚਲ ਪ੍ਰਦੇਸ਼ ਦੀਆਂ ਅੱਠ ਗੱਡੀਆਂ ਦੇ ਚਲਾਨ ਕੱਟੇ ਗਏ ਹਨ, ਜਦੋਂ ਕਿ ਇਕ ਟਿੱਪਰ ਨੂੰ ਇਸ ਮੌਕੇ ਇੰਪਾਊਂਡ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਆਰ.ਟੀ.ਏ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਚੈਕਿੰਗ ਦੌਰਾਨ ਗੱਡੀਆਂ ਨੂੰ ਰੋਕ ਕੇ ਦਸਤਾਵੇਜ਼ ਚੈੱਕ ਕੀਤੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ: ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬਜ਼ੁਰਗ ਨਾਲ ਬਦਸਲੂਕੀ ਕਰਨ ਵਾਲੇ ਸੇਵਾਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ (ਵੀਡੀਓ)

ਇਸ ਦੌਰਾਨ ਦਸਤਾਵੇਜ਼ਾਂ ਦੀ ਘਾਟ ਅਤੇ ਟੈਕਸ ਨਾ ਭਰੇ ਹੋਣ ਕਾਰਨ ਕਈ ਗੱਡੀਆਂ ਦੇ ਚਲਾਨ ਕੱਟੇ ਗਏ ਅਤੇ ਟਿੱਪਰ ਨੂੰ ਇੰਪਾਊਂਡ ਕੀਤਾ ਗਿਆ ਹੈ। ਇਸ ਮੌਕੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਆਪਣੀਆਂ ਗੱਡੀਆਂ ਦੇ ਦਸਤਾਵੇਜ਼ ਮੁਕੰਮਲ ਰੱਖਣ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: ਪੁਲਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਰਿੰਦਾ ਗੈਂਗ ਨਾਲ ਜੁੜਿਆ ਨਾਂ


rajwinder kaur

Content Editor

Related News