ਹਿਮਾਚਲ ਤੋਂ ਕੰਮ ਕਰਨ ਲਈ ਕਾਦੀਆਂ ਪਹੁੰਚੇ ਨੌਜਵਾਨ ਦਾ ਲੁਟੇਰਿਆਂ ਨੇ ਖੋਹਿਆ ਮੋਬਾਇਲ

05/26/2022 5:01:01 PM

ਬਟਾਲਾ/ਘੁਮਾਣ/ਸ੍ਰੀ ਹਰਗੋਬਿੰਦਪੁਰ (ਜ.ਬ.,ਸਰਬਜੀਤ): ਪੁਲਸ ਥਾਣਾ ਕਾਦੀਆਂ ਅਧੀਨ ਆਉਂਦੇ ਵੱਖ-ਵੱਖ ਥਾਵਾਂ ’ਤੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ। ਇਸ ਦੀ ਤਾਜ਼ਾ ਘਟਨਾ ਬੀਤੀ ਦੇਰ ਰਾਤ ਉਸ ਵੇਲੇ ਵਾਪਰੀ, ਜਦੋਂ ਹਿਮਾਚਲ ਪ੍ਰਦੇਸ਼ ਤੋਂ ਕਾਦੀਆਂ ਕੰਮ ਕਰਨ ਲਈ ਪਹੁੰਚੇ ਨੌਜਵਾਨ ਦਾ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੋਬਾਇਲ ਖੋਹ ਲਿਆ।

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਨੀਲ ਕੁਮਾਰ ਪੁੱਤਰ ਨਾਨਕ ਚੰਦ ਵਾਸੀ ਹਿਮਾਚਲ ਪ੍ਰਦੇਸ਼ ਜ਼ਿਲ੍ਹਾ ਕਾਂਗੜਾ ਹਾਲ ਵਾਸੀ ਕਾਦੀਆਂ ਨੇ ਦੱਸਿਆ ਕਿ ਉਸ ਦੇ ਪਿਤਾ ਨਾਨਕ ਚੰਦ ਸ਼ਰਾਬ ਦੇ ਠੇਕੇ ਉਪਰ ਕੰਮ ਕਰਦੇ ਹਨ। ਬੀਤੀ ਰਾਤ ਉਹ ਆਪਣੇ ਪਿਤਾ ਨੂੰ ਹਿਮਾਚਲ ਤੋਂ ਕਾਦੀਆਂ ਮਿਲਣ ਲਈ ਆਇਆ ਸੀ ਅਤੇ ਜਦੋਂ ਸਿਵਲ ਲਾਈਨ ਚੌਕ ਦੇ ਨਜ਼ਦੀਕ ਸ਼ਰਾਬ ਵਾਲੇ ਠੇਕੇ ’ਤੇ ਪਹੁੰਚਿਆ ਤਾਂ ਇਸੇ ਦੌਰਾਨ ਉਸ ਨੂੰ ਕਿਸੇ ਦਾ ਫੋਨ ਆ ਗਿਆ। ਮੋਬਾਈਲ ਫੋਨ ’ਤੇ ਗੱਲ ਕਰਨ ਤੋਂ ਬਾਅਦ ਜਦੋਂ ਫੋਨ ਬੰਦ ਕਰਕੇ ਜੇਬ ਵਿਚ ਪਾਉਣ ਲੱਗਾ ਤਾਂ ਏਨੇ ਨੂੰ ਪਿਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਲੁਟੇਰਿਆਂ ਨੇ ਉਸ ਦਾ ਮੋਬਾਈਲ ਖੋਹ ਲਿਆ ਅਤੇ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਉਸ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਨੇ ਨਵਾਂ ਮੋਬਾਈਲ ਫੋਨ ਖਰੀਦਿਆ ਸੀ, ਜਿਸ ਦੀ ਕੀਮਤ ਕਰੀਬ 21 ਹਜ਼ਾਰ ਰੁਪਏ ਬਣਦੀ ਹੈ। ਸੁਨੀਲ ਕੁਮਾਰ ਮੁਤਾਬਕ ਇਸ ਸੰਬੰਧੀ ਉਸ ਨੇ ਕਾਦੀਆਂ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਸ ਦੀ ਮੰਗ ਹੈ ਕਿ ਮੋਬਾਇਲ ਖੋਹ ਕੇ ਲੈ ਜਾਣ ਵਾਲੇ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।


rajwinder kaur

Content Editor

Related News