ਹਿਮਾਚਲ ਪ੍ਰਦੇਸ਼ ਤੋਂ ਲਿਆਂਦੀ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ, ਦੂਸਰਾ ਫਰਾਰ

10/08/2021 1:34:16 PM

ਗੁਰਦਾਸਪੁਰ (ਸਰਬਜੀਤ)- ਥਾਣਾ ਸਿਟੀ ਦੀ ਪੁਲਸ ਨੇ ਹਿਮਾਚਲ ਪ੍ਰਦੇਸ਼ ਤੋਂ ਲਿਆਂਦੀ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਦੋਂਕਿ ਉਸਦਾ ਦੂਸਰਾ ਭਰਾ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਕਸ਼ਮੀਰ ਸਿੰਘ ਸਟਾਫ਼ ਗੁਰਦਾਸਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਨਾਲ ਮਿਲ ਕੇ ਬੱਸ ਸਟੈਂਡ ਗੁਰਦਾਸਪੁਰ ਤੋਂ ਦੋਸ਼ੀ ਪ੍ਰਦੀਪ ਰਾਜ ਨੂੰ ਸ਼ੱਕ ਦੇ ਆਧਾਰ ’ਤੇ ਮੋਟਰਸਾਇਕਲ ਬੁੱਲਟ ਨੰਬਰੀ ਧਲ਼ਸ਼.ਸ਼੍ਰ.4018 ਸਮੇਤ ਕਾਬੂ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਉਨ੍ਹਾਂ ਕਿਹਾ ਕਿ ਦੋਸ਼ੀ ਕੋਲੋਂ ਨਸ਼ੀਲਾ ਪਦਾਰਥ ਹੋਣ ਦੇ ਸ਼ੱਕ ’ਚ ਥਾਣਾ ਸਿਟੀ ਗੁਰਦਾਸਪੁਰ ਵਿਖੇ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਤਫ਼ਤੀਸ਼ ਅਫ਼ਸਰ ਏ.ਐੱਸ.ਆਈ  ਸੋਮ ਲਾਲ ਨੇ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜ ਕੇ ਕਾਬੂ ਕਰ ਲਿਆ। ਦੋਸ਼ੀ ਦੀ ਤਲਾਸ਼ੀ ਲੈਣ ’ਤੇ ਉਸ ਦੀ ਪਹਿਨੀ ਹੋਈ ਕੈਪਰੀ ਦੀ ਸੱਜੀ ਜੇਬ ’ਚੋਂ ਮੋਮੀ ਲਿਫਾਫੇ ਵਿੱਚ ਲਪੇਟੀ ਹੋਈ 07 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ। ਦੋਸ਼ੀ ਪ੍ਰਦੀਪ ਰਾਜ ਨੇ ਦੱਸਿਆ ਕਿ ਇਹ ਹੈਰੋਇਨ ਉਸਦੇ ਭਰਾ ਗੁਰਦੀਪ ਰਾਜ ਨੇ ਹਿਮਾਚਲ ਤੋਂ ਲਿਆਂਦੀ ਸੀ ਅਤੇ ਮੈਨੂੰ ਵੇਚਣ ਲਈ ਦਿੱਤੀ ਸੀ।

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ


rajwinder kaur

Content Editor

Related News