ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਸੁਧੀਰ ਸੂਰੀ ਦਾ ਨਾਂ ਲੈ ਕੇ ਬੋਲੀ ਇਹ ਗੱਲ
Wednesday, Jul 10, 2024 - 02:12 PM (IST)
ਅੰਮ੍ਰਿਤਸਰ (ਜ.ਬ.)-ਹਿੰਦੂ ਆਗੂ ਅਤੇ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਮੰਗਲਵਾਰ ਸਵੇਰੇ ਵੀਡੀਓ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਵੀਡੀਓ ਕਾਲ ਦੌਰਾਨ ਬ੍ਰਿਜ ਮੋਹਨ ਸੂਰੀ ਨੂੰ ਹਥਿਆਰ ਦਿਖਾਇਆ ਗਿਆ ਅਤੇ ਜਲਦੀ ਹੀ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ। ਧਮਕਾਉਣ ਵਾਲਿਆਂ ਨੇ ਕਿਹਾ ਕਿ ਸੁਧੀਰ ਕੁਮਾਰ ਸੂਰੀ ਦਾ ਕਤਲ ਸਿਰਫ ਇਕ ਟ੍ਰੇਲਰ ਸੀ ਅਤੇ ਪੂਰੀ ਫਿਲਮ ਆਉਣੀ ਬਾਕੀ ਹੈ।
ਇਹ ਵੀ ਪੜ੍ਹੋ- ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਦਾਅ 'ਤੇ, ਅੱਠਵੀਂ ਤੋਂ ਬਾਅਦ ਪੜ੍ਹਨ ਲਈ ਹੋਣਾ ਪੈ ਰਿਹੈ ਖੱਜਲ
ਇਸ ਧਮਕੀ ਤੋਂ ਬਾਅਦ ਸਿਆਸੀ ਅਤੇ ਸੁਰੱਖਿਆ ਤੰਤਰ ਵਿਚ ਹਲਚਲ ਮੱਚ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਸ਼ਿਵ ਸੈਨਾ ਟਕਸਾਲੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਆਪਣੇ ਆਗੂਆਂ ਤੇ ਵਰਕਰਾਂ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ
ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਬ੍ਰਿਜ ਮੋਹਨ ਸੂਰੀ, ਕੌਮੀ ਪ੍ਰਧਾਨ ਮਾਣਿਕ ਸੂਰੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸੂਰੀ ਪਰਿਵਾਰ ਸੁਰੱਖਿਅਤ ਰਹਿ ਸਕੇ।
ਇਹ ਵੀ ਪੜ੍ਹੋ- GNDU ’ਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਵਿਦਿਆਰਥੀਆਂ ਨੇ ਦਿੱਤੀ ਇਹ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8