ਬਾਬਾ ਬੰਦਾ ਸਿੰਘ ਬਹਾਦੁਰ ਦੇ ਇਤਿਹਾਸਕ ਕਿਲ੍ਹੇ ਮਿਰਜਾਜਾਨ ਦੀ ਸੰਭਾਲ ਲਈ ਹੈਰੀਟੇਜ ਸੋਸਾਇਟੀ ਕਰੇਗੀ ਉਪਰਾਲਾ

04/15/2021 5:25:28 PM

ਬਟਾਲਾ (ਕਲਸੀ) - ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ, ਬਟਾਲਾ ਵੱਲੋਂ ਅੱਜ ਇਤਿਹਾਸਕ ਪਿੰਡ ਮਿਰਜਾਜਾਨ ਵਿਖੇ ਖਾਲਸਾ ਸਾਜਨਾ ਦਿਹਾੜੇ, ਬਾਬਾ ਬੰਦਾ ਸਿੰਘ ਬਹਾਦਰ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਮਿਰਜਾਜਾਨ ਅਤੇ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ। ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਵੱਲੋਂ ਪਹਿਲਾਂ ਪਿੰਡ ਮਿਰਜਾਜਾਨ ਦੇ ਵਸਨੀਕਾਂ ਨਾਲ ਮੀਟਿੰਗਾਂ ਕਰਕੇ ਇਥੋਂ ਦੇ ਇਤਿਹਾਸਕ ਕਿਲ੍ਹੇ ਨੂੰ ਸੰਭਾਲਣ ਲਈ ਵਿਚਾਰਾਂ ਕੀਤੀਆਂ ਗਈਆਂ ਸਨ ਅਤੇ ਇਹ ਸਮਾਗਮ ਵੀ ਇਸੇ ਆਸੇ ਨੂੰ ਮੁੱਖ ਰੱਖ ਕੇ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਸੰਨ 1715 ਈਸਵੀ ਵਿੱਚ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰਦਾਸ ਨੰਗਲ ਦੀ ਗੜ੍ਹੀ ਵਿੱਚ ਘੇਰਾ ਪਿਆ ਸੀ ਤਾਂ ਉਸ ਤੋਂ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਪਿੰਡ ਮਿਰਜਾਜਾਨ ਵਿਖੇ ਮੁਗਲ ਫੌਜਾਂ ਨਾਲ ਜੰਗ ਹੋਈ ਸੀ। ਉਸ ਜੰਗ ਦੀ ਨਿਸ਼ਾਨੀ ਵਜੋਂ ਅੱਜ ਵੀ ਪਿੰਡ ਵਿੱਚ ਉਹ ਕਿਲ੍ਹਾ ਕਾਇਮ ਹੈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਸਮਾਗਮ ਵਿੱਚ ਸਭ ਤੋਂ ਪਹਿਲਾਂ ਪਿੰਡ ਮਿਰਜਾਜਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਉਪਰੰਤ ਭਾਈ ਹਰਪ੍ਰੀਤ ਸਿੰਘ ਨਿਰਗੁਣ ਦੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਉਪਰੰਤ ਇੰਦਰਜੀਤ ਸਿੰਘ ਹਰਪੁਰਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ, ਜਿਸ ਦੌਰਾਨ ਉਨ੍ਹਾਂ ਨੇ ਖਾਲਸਾ ਸਾਜਨਾ ਦਿਹਾੜੇ ਤੇ ਪਿੰਡ ਮਿਰਜਾ ਜਾਨ ਦੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਦੇ ਸਾਬਕਾ ਪ੍ਰੋਫ਼ੈਸਰ ਤੇ ਮੁਖੀ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਉਨ੍ਹਾਂ ਨੇ ਇਤਿਹਾਸਕ ਹਵਾਲਿਆਂ ਨਾਲ ਬਾਬਾ ਜੀ ਦੀ ਬਹੁ-ਪੱਖੀ ਸਖਸ਼ੀਅਤ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਿੱਖ ਨੈਸ਼ਨਲ ਕਾਲਜ, ਕਾਦੀਆਂ ਦੇ ਸਾਬਕਾ ਪ੍ਰਿੰਸੀਪਲ ਸ. ਬਲਵੰਤ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੇ ਸਥਾਨ ਬਾਰੇ ਚਰਚਾ ਕੀਤੀ।

ਪੜ੍ਹੋ ਇਹ ਵੀ ਖਬਰ - ਜ਼ਰੂਰੀ ਖ਼ਬਰ : ਲੋਕਾਂ ਨੂੰ ਕਮਾਈ ਕਰਵਾਉਣ ਦੇ ਨਾਲ-ਨਾਲ ‘ਸ਼ੇਅਰ ਬਾਜ਼ਾਰ’ ’ਚ ਇੰਝ ਕਰ ਸਕਦੇ ਹੋ ਹੁਣ ਤੁਸੀਂ ਵੀ ‘ਕਮਾਈ’

ਸ੍ਰੀ ਹਰਗੋਬਿੰਦਪੁਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਇਤਿਹਾਸ ਦੇ ਖੋਜ਼ੀ ਰਾਜਪ੍ਰੀਤ ਸਿੰਘ ਢਿੱਲੋਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੁਰਾਤਨ ਇਮਾਰਤ ਇਤਿਹਾਸ ਦਾ ਉਹ ਸੋਮਾ ਹਨ, ਜਿਨ੍ਹਾਂ ਤੋਂ ਅਸੀਂ ਇਤਿਹਾਸਕ ਘਟਨਾਵਾਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਾਂ। ਅਮਨਦੀਪ ਸਿੰਘ ਦਾਬਾਂਵਾਲ ਤੇ ਸੁਖਜਿੰਦਰ ਸਿੰਘ ਦਾਬਾਂਵਾਲ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਬਾਬਾ ਬਲਬੀਰ ਸਿੰਘ ਮਿਰਜਾਜਾਨ ਨੇ ਆਏ ਹੋਏ ਬੁਲਾਰਿਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ।

ਪੜ੍ਹੋ ਇਹ ਵੀ ਖਬਰ - ‘ਅਮਰੀਕਾ’ ਜਾਣ ਦੇ ਚਾਹਵਾਨ ‘ਵਿਦਿਆਰਥੀ’ ਟੈਸਟ ਦੇਣ ਤੋਂ ਪਹਿਲਾਂ ਜਾਨਣ ਇਹ ਖ਼ਾਸ ਗੱਲਾਂ, ਕਦੇ ਨਹੀਂ ਖਾਵੋਗੇ ਧੋਖਾ


rajwinder kaur

Content Editor

Related News