ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤਾਂ ਨੂੰ ਕਰਵਾਏ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ
Sunday, Jul 12, 2026 - 01:16 PM (IST)
ਅੰਮ੍ਰਿਤਸਰ (ਸਰਬਜੀਤ)– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਆਉਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅੱਜ ਸਿੱਖ ਇਤਿਹਾਸ ਨਾਲ ਜੁੜੇ ਮਹਾਨ ਯੋਧਿਆਂ ਦੇ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ। ਇਸ ਦੌਰਾਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ਼ਹੀਦ ਬਾਬਾ ਦੀਪ ਸਿੰਘ ਜੀ, ਬਾਬਾ ਬਚਿੱਤਰ ਸਿੰਘ ਜੀ ਅਤੇ ਹੋਰ ਮਹਾਨ ਸਿੱਖ ਯੋਧਿਆਂ ਨਾਲ ਸੰਬੰਧਿਤ ਸ਼ਸਤਰਾਂ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਸ਼ਾਮ ਸਮੇਂ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਪਾਠੀ ਸਿੰਘਾਂ ਵੱਲੋਂ ਸੰਗਤ ਨੂੰ ਗੁਰੂ ਸਾਹਿਬ ਦਾ ਪਾਵਨ ਹੁਕਮਨਾਮਾ ਸਰਵਣ ਕਰਵਾਇਆ ਗਿਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਨੇ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਸੰਗਤਾਂ ਨੇ ਇਨ੍ਹਾਂ ਅਨਮੋਲ ਨਿਸ਼ਾਨੀਆਂ ਨੂੰ ਸਿੱਖ ਕੌਮ ਦੀ ਮਹਾਨ ਵਿਰਾਸਤ ਦਾ ਪ੍ਰਤੀਕ ਦੱਸਦਿਆਂ ਡੂੰਘੀ ਆਸਥਾ ਨਾਲ ਨਤਮਸਤਕ ਹੋ ਕੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ- ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
ਇਸ ਮੌਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦਾ ਸੰਦੇਸ਼ ਵੀ ਦਿੱਤਾ ਗਿਆ। ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤ ਸੰਚਾਰ ਵਿੱਚ ਸ਼ਾਮਲ ਹੋਣ ਅਤੇ ਗੁਰੂ ਦੀ ਬਖ਼ਸ਼ੀ ਹੋਈ ਰਹਿਤ-ਮਰਿਆਦਾ ਅਨੁਸਾਰ ਆਪਣਾ ਜੀਵਨ ਸੰਵਾਰਨ।
ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਕਿ ਐਤਵਾਰ ਨੂੰ ਦੁਪਹਿਰ ਕਰੀਬ 12 ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਇਸ ਪਾਵਨ ਸਮਾਗਮ ਦਾ ਲਾਭ ਉਠਾਉਣ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
