ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਇਆ ਜਾਵੇ : ਐਡਵੋਕੇਟ ਧਾਮੀ
Tuesday, Mar 19, 2024 - 11:33 AM (IST)
ਅੰਮ੍ਰਿਤਸਰ (ਦੀਪਕ/ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਮਨਾਉਣ ਦੀ ਅਪੀਲ ਕਰਦਿਆਂ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਕ ਵਿਸ਼ੇਸ਼ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵੱਲ੍ਹਾ ਵਿਖੇ ਹੋਈ ਇਕੱਤਰਤਾ ਮਗਰੋਂ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ ਮਹੱਲਾ ਮਨਾਉਣ ਦੀ ਪ੍ਰੰਪਰਾ ਆਰੰਭ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰ ਸਾਲ ਹੋਲੇ ਮਹੱਲੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਉਂਦੀਆਂ ਹਨ।
ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ
ਐਡਵੋਕੇਟ ਧਾਮੀ ਨੇ ਦੱਸਿਆ ਕਿ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਜਿਥੇ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਖੋਲ੍ਹਿਆ ਜਾਵੇਗਾ, ਉਥੇ ਹੀ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 14 ਅਪ੍ਰੈਲ ਨੂੰ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8