ਤਰਨਤਾਰਨ ''ਚ ਭਲਕੇ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ

Sunday, Aug 16, 2026 - 05:17 PM (IST)

ਤਰਨਤਾਰਨ ''ਚ ਭਲਕੇ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ

ਤਰਨਤਾਰਨ (ਰਮਨ)- 80ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਸ ਲਾਈਨ ਗਰਾਊਂਡ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸਮਾਗਮ ’ਚ ਹਿੱਸਾ ਲੈਣ ਵਾਲੇ ਵਿੱਦਿਅਕ ਅਦਾਰਿਆਂ ’ਚ 17 ਅਗਸਤ, 2026 (ਸੋਮਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿਚ ਰੰਗੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਜ਼ਿਲਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।


author

Shivani Bassan

Content Editor

Related News