ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਅੱਜ ਗੁਰਦਾਸਪੁਰ ''ਚ ਰਹੇਗੀ ਛੁੱਟੀ
Tuesday, Sep 10, 2024 - 10:38 AM (IST)
ਗੁਰਦਾਸਪੁਰ/ਬਟਾਲਾ (ਹਰਮਨ, ਵਿਨੋਦ, ਬੇਰੀ, ਸਾਹਿਲ, ਯੋਗੀ, ਅਸ਼ਵਨੀ)- ਉਮਾ ਸ਼ੰਕਰ ਗੁਪਤਾ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ’ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ-ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਇਸ ਦੇ ਨਾਲ ਹੀ ਵਧੀਕ ਕਮਿਸ਼ਨਰ ਆਬਕਾਰੀ ਪੰਜਾਬ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਜਨਤਕ ਸ਼ਾਂਤੀ ਨੂੰ ਬਣਾਏ ਰੱਖਣ ਦੇ ਮੰਤਵ ਨੂੰ ਮੁੱਖ ਮੰਨਦੇ ਹੋਇਆ ਉੱਪ ਮੰਡਲ ਬਟਾਲਾ, ਨਗਰ ਨਿਗਮ ਦੀ ਹਦੂਦ ਅੰਦਰ ਮਿਤੀ 10 ਸਤੰਬਰ ਨੂੰ ਨਗਰ ਕੀਰਤਨ ਦੇ ਨਿਸ਼ਚਿਤ ਰੂਟ ’ਤੇ ਪੈਂਦੇ ਠੇਕਿਆਂ/ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8