ਘਰ ’ਚੋਂ ਚੋਰ ਡੇਢ ਲੱਖ ਦੀ ਨਕਦੀ ਤੇ 4 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਹੋਏ ਫ਼ਰਾਰ

07/07/2022 1:40:22 PM

ਬਹਿਰਾਮਪੁਰ (ਗੋਰਾਇਆ) - ਦੀਨਾਨਗਰ ਹਲਕੇ ਦੇ ਪਿੰਡ ਬਹਿਰਾਮਪੁਰ ਵਿਖੇ ਬੀਤੇ ਦਿਨੀਂ ਚੋਰਾਂ ਵਲੋਂ ਇਕ ਘਰ ’ਚ ਦਾਖ਼ਲ ਹੋ ਕੇ ਘਰ ਚੋਂ ਡੇਢ ਲੱਖ ਦੀ ਨਕਦੀ ਤੇ 4 ਤੋਲੇ ਸੋਨੇ ਦੇ ਜੇਵਰ ਚੋਰੀ ਕਰ ਲੈਣ ਦੀ ਸੂਚਨਾ ਮਿਲੀ ਹੈ। ਚੋਰੀ ਦੀ ਘਟਨਾ ਦਾ ਪਤਾ ਲੱਗਣ ’ਤੇ ਪੀੜਤ ਪਰਿਵਾਰ ਵੱਲੋਂ ਇਸ ਸਬੰਧੀ ਥਾਣਾ ਬਹਿਰਾਮਪੁਰ ਪੁਲਸ ਨੂੰ ਸ਼ਿਕਾਇਤ ਦੇ ਕੇ ਜਲਦੀ ਤੋਂ ਜਲਦੀ ਚੋਰਾਂ ਨੂੰ ਫੜ ਕੇ ਸਾਮਾਨ ਬਰਾਮਦ ਕਰਨ ਦੀ ਅਪੀਲ ਕੀਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਵਿਆਹ ਵਾਲੇ ਦਿਨ ਲਾੜੇ ਦੇ ਲਿਬਾਸ 'ਚ ਮੁੱਖ ਮੰਤਰੀ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ

ਇਸ ਸਬੰਧੀ ਪੀੜਤ ਟੋਨੀ ਪੁੱਤਰ ਦੇਸ ਰਾਜ ਵਾਸੀ ਬਹਿਰਾਮਪੁਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੀ ਭੈਣ ਜੋ ਗੁਰਦਾਸਪੁਰ ਰਹਿੰਦੀ ਹੈ, ਦੇ ਕੋਲ ਗਿਆ ਹੋਇਆ ਸੀ। ਜਦੋਂ ਵਾਪਸ ਆ ਕੇ ਉਸ ਨੇ ਵੇਖਿਆ ਤਾਂ ਉਸ ਦੇ ਘਰ ਦੀ ਦੂਜੀ ਮੰਜ਼ਿਲ ਜਿੱਥੇ ਉਹ ਰਹਿੰਦੇ ਹਨ ’ਤੇ ਸਥਿਤ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ। ਜਦ ਉਸ ਨੇ ਅੰਦਰ ਜਾ ਕੇ ਵੇਖਿਆ ਜਾਵੇ ਤਾਂ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਚੋਰ ਅਲਮਾਰੀ ਦੇ ਤਾਲੇ ਤੋੜ ਕੇ ਉਸ ਵਿਚੋਂ ਮੇਰੀ ਲੜਕੀ ਤੇ ਪਤਨੀ ਦੇ 4 ਤੋਲੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ ਸੀ। ਉਸ ਨੇ ਦੱਸਿਆ ਕਿ ਸਾਡੇ ਇਲਾਕੇ ਵਿਚ ਪਹਿਲਾਂ ਵੀ ਕਈ ਚੋਰੀਆਂ ਹੋ ਚੁੱਕੀਆ ਹਨ। ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

 


rajwinder kaur

Content Editor

Related News