ਘਰ ’ਚ ਦਾਖਲ ਹੋ ਕੇ ਪਤੀ-ਪਤਨੀ ਨੂੰ ਮਾਰੀਆ ਸੱਟਾਂ, 7 ਨਾਮਜ਼ਦ

05/18/2022 5:00:46 PM

ਗੁਰਦਾਸਪੁਰ (ਜੀਤ ਮਠਾਰੂ) - ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਪਤੀ ਪਤਨੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ’ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਤਰਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਲੱਖੋਵਾਲ ਨੇ ਦੱਸਿਆ ਕਿ 3 ਅਪ੍ਰੈਲ ਨੂੰ ਉਸ ਦਾ ਰਵੇਲ ਸਿੰਘ ਨਾਲ ਮਾਮੂਲੀ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਹ ਆਪਣੇ ਘਰ ਨੂੰ ਚਲਾ ਗਿਆ ਸੀ। 

ਉਪਰੰਤ ਰਾਤ ਕਰੀਬ 9.30 ਵਜੇ ਮਹਿੰਦਰਪਾਲ ਸਿੰਘ, ਤੇਜਿੰਦਰ ਸਿੰਘ, ਕਸ਼ਮੀਰ ਸਿੰਘ, ਮੋਹਣ ਸਿੰਘ, ਸੁਰਜੀਤ ਸਿੰਘ, ਸਮਸ਼ੇਰ ਸਿੰਘ, ਗੋਗੀ ਮਸੀਹ ਨੇ ਉਸ ਦੇ ਘਰ ਦੀ ਕੰਧ ਟੱਪ ਕੇ ਘਰ ’ਚ ਦਾਖਲ ਹੋ ਕੇ ਉਸ ਨੂੰ ਸੱਟਾਂ ਮਾਰੀਆ। ਜਦੋਂ ਉਸ ਦੀ ਪਤਨੀ ਸੰਦੀਪ ਕੌਰ ਛੁਡਾਉਣ ਲਈ ਅੱਗੇ ਹੋਈ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਵੀ ਧੱਕਾ ਮਾਰ ਕੇ ਜ਼ਮੀਨ ’ਤੇ ਸੁੱਟ ਦਿੱਤਾ, ਜਿਸ ਨਾਲ ਉਸਦੇ ਸਰੀਰ 'ਤੇ ਗੁੱਜੀਆਂ ਸੱਟਾਂ ਲੱਗੀਆਂ ਹਨ।


rajwinder kaur

Content Editor

Related News